ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਰਪੰਚੀ ਜਿੱਤਣ ਦੀਆਂ ਖੁਸ਼ੀਆਂ ਬਦਲੀਆਂ ਮਾਤਮ 'ਚ, ਜਸ਼ਨ ਮਨਾ ਰਹੇ ਲੋਕਾਂ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲਿਆ

A-Speeding-Car-Ran-Over-The-Peop


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ’ਤੇ ਪੈਂਦੇ ਪਿੰਡ ਧਰਮਕੋਟ ਬੱਗਾ ਵਿਚ ਉਸ ਸਮੇਂ ਖੁਸ਼ੀਆਂ ਗਮ ਵਿਚ ਬਦਲ ਗਈਆਂ ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਸਰਪੰਚੀ ਦਾ ਜਸ਼ਨ ਮਨਾ ਰਹੇ ਲੋਕਾਂ ਨੂੰ ਕੁਚਲ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਪੈਂਦੇ ਪਿੰਡ ਧਰਮਕੋਟ ਬੱਗਾ 'ਚ ਸਰਪੰਚ ਚੋਣ ਜਿੱਤਣ ਦਾ ਜਸ਼ਨ ਮਨਾ ਰਹੇ ਲੋਕਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ 'ਚ ਇੱਕ ਔਰਤ ਅਤੇ ਬੱਚੇ ਸਮੇਤ 7 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਹ ਘਟਨਾ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ।


ਬਟਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਧਰਮਕੋਟ ਬੱਗਾ ਨੇ ਦੱਸਿਆ ਕਿ ਉਸ ਦੇ ਕਰੀਬੀ ਨੇ ਸਰਪੰਚ ਦੀ ਚੋਣ ਜਿੱਤਿਆ ਸੀ ਅਤੇ ਉਹ ਜਸ਼ਨ ਮਨਾ ਰਹੇ ਸੀ ਅਤੇ ਲੋਕਾਂ ਦਾ ਧੰਨਵਾਦ ਕਰ ਰਿਹਾ ਸੀ ਤਾਂ ਡੇਰਾ ਬਾਬਾ ਨਾਨਕ ਵੱਲ ਤੇਜ਼ ਰਫਤਾਰ ਕਾਰ ਨੇ ਆ ਕੇ ਜਸ਼ਨ ਮਨਾ ਰਹੇ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਲਿਆ।


ਕਾਰ ਚਾਲਕ ਗ੍ਰਿਫਤਾਰ


ਉਸ ਨੇ ਦੱਸਿਆ ਕਿ ਜਦੋਂ ਕਾਰ ਜਸ਼ਨ ਮਨਾ ਰਹੇ ਲੋਕਾਂ ਤੇ ਚੜ੍ਹੀ ਤਾਂ ਖੁਸ਼ੀਆਂ ਅਚਾਨਕ ਮਾਤਮ ਵਿਚ ਬਦਲ ਗਈ ਅਤੇ ਚੀਕ-ਚਿਹਾੜਾ ਪੈ ਗਿਆ। ਇਸ ਹਾਦਸੇ ਵਿਚ ਨੀਤੂ, ਰਾਜੇਸ਼ ਕੁਮਾਰ ਰਾਜਾ, ਲਵਪ੍ਰੀਤ, ਵੰਸ਼, ਅਸ਼ੋਕ, ਰਵੀ, ਮਨੀਸ਼, ਮੇਸ਼ਾ ਭਗਤ, ਲਾਲੀ ਅਤੇ ਇੱਕ ਲੜਕੀ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਅਤੇ ਦੋ ਨਿੱਜੀ ਹਸਪਤਾਲਾਂ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

A Speeding Car Ran Over The People Who Were Celebrating Winning The Sarpanchi


Popular Posts
Just Now