ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Kulhad Pizza couple- ਕੁੱਲ੍ਹੜ ਪੀਜ਼ਾ ਜੋੜੇ ਨੂੰ ਮਿਲੇਗੀ ਸੁਰੱਖਿਆ, ਹਾਈਕੋਰਟ ਨੇ ਪੁਲਿਸ ਨੂੰ ਹੁਕਮ ਕੀਤੇ ਜਾਰੀ

Kulhad Pizza couple- ਕੁੱਲ੍ਹੜ ਪੀਜ਼ਾ ਜੋੜੇ ਨੂੰ ਮਿਲੇਗੀ ਸੁਰੱਖਿਆ,


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੁੱਲ੍ਹੜ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਪੁਲਿਸ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਕੁੱਲ੍ਹੜ ਪੀਜ਼ਾ ਜੋੜੇ ਦੇ ਰੈਸਟੋਰੈਂਟ ਦੇ ਬਾਹਰ ਨਿਹੰਗਾਂ ਨੇ ਹੰਗਾਮਾ ਕਰ ਦਿੱਤਾ ਸੀ ਅਤੇ ਅਲਟੀਮੇਟਮ ਵੀ ਦਿੱਤਾ ਸੀ। ਅਲਟੀਮੇਟਮ ਮਿਲਣ ਤੋਂ ਬਾਅਦ ਕੁੱਲ੍ਹੜ ਪੀਜ਼ਾ ਜੋੜੇ ਨੇ ਸੁਰੱਖਿਆ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।


ਹੰਗਾਮੇ ਤੋਂ ਬਾਅਦ ਜੋੜੇ ਨੇ ਵੀਡੀਓ ਕੀਤੀ ਸੀ ਜਾਰੀ 


ਨਿਹੰਗਾਂ ਦੇ ਹੰਗਾਮੇ ਤੋਂ ਬਾਅਦ ਕੁੱਲ੍ਹੜ ਪੀਜ਼ਾ ਜੋੜੇ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕੀਤੀ ਸੀ। ਜਿਸ ਵਿਚ ਸਹਿਜ ਅਰੋੜਾ ਨੇ ਕਿਹਾ ਕਿ ਪਿਛਲੇ 2-3 ਦਿਨਾਂ ਤੋਂ ਸਵਾਲ ਉਠਾਏ ਜਾ ਰਹੇ ਹਨ ਕਿ ਕੀ ਮੈਂ ਦਸਤਾਰ ਸਜਾਉਂਦਾ ਹਾਂ ਜਾਂ ਨਹੀਂ, ਇਸ ਮਾਮਲੇ ਦਾ ਜਵਾਬ ਲੈਣ ਲਈ ਮੈਂ ਜਲਦ ਹੀ ਆਪਣੇ ਪੂਰੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਅਰਜ਼ੀ ਦਵਾਂਗਾ। ਜਿੱਥੇ ਮੈਂ ਗਲਤ ਹਾਂ, ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ, ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸਾਡੀ ਸਿੱਖਾਂ ਦੀ ਸਰਵਉੱਚ ਸੰਸਥਾ ਹੀ ਸਹੀ ਅਤੇ ਗਲਤ ਦੀ ਚੋਣ ਕਰ ਸਕਦੀ ਹੈ।


ਸ੍ਰੀ ਅਕਾਲ ਤਖ਼ਤ ਤੋਂ ਵੀ ਮੰਗੀ ਸੀ ਸੁਰੱਖਿਆ 


ਸਹਿਜ ਅਰੋੜਾ ਨੇ ਅੱਗੇ ਕਿਹਾ ਕਿ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਕਹਿਣਾ ਚਾਹਾਂਗਾ ਕਿ ਸਾਡੇ ਪਰਿਵਾਰ ਦੀ ਸੁਰੱਖਿਆ ਦਾ ਵੀ ਧਿਆਨ ਰੱਖਿਆ ਜਾਵੇ। ਮੇਰੀ ਪ੍ਰਸ਼ਾਸਨ ਨੂੰ ਅਪੀਲ ਹੈ ਕਿ ਉਹ ਸਾਡੇ ਪਰਿਵਾਰ ਦੀ ਸੁਰੱਖਿਆ ਦਾ ਖਿਆਲ ਰੱਖਣ। ਸਾਡੇ ਰੈਸਟੋਰੈਂਟ ਦੇ ਬਾਹਰ ਵਾਰ-ਵਾਰ ਅਜਿਹਾ ਮਾਹੌਲ ਨਾ ਬਣਾਇਆ ਜਾਵੇ, ਸਾਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


ਨਿਹੰਗਾਂ ਨੇ ਅਲਟੀਮੇਟਮ ਦਿੱਤਾ ਸੀ


ਨਿਹੰਗਾਂ ਨੇ ਕੁੱਲ੍ਹੜ ਪੀਜ਼ਾ ਜੋੜੇ ਨੂੰ 18 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਸਾਰੀਆਂ ਵੀਡੀਓਜ਼ ਡਿਲੀਟ ਕਰਨ ਲਈ ਵੀ ਕਿਹਾ ਸੀ। 18 ਅਕਤੂਬਰ ਨੂੰ ਬਾਬਾ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਸਿੱਖ ਜਥੇ ਸਮੇਤ ਜਲੰਧਰ ਦੇ ਪੁਲਿਸ ਕਮਿਸ਼ਨਰ ਕੋਲ ਪੁੱਜੇ, ਜਿੱਥੇ ਉਨ੍ਹਾਂ ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਗੱਲਬਾਤ ਤੋਂ ਬਾਅਦ ਨਿਹੰਗ ਮਾਨ ਸਿੰਘ ਨੇ ਕਿਹਾ ਕਿ ਉਹ ਹੁਣ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਕੁੱਲ੍ਹੜ ਪੀਜ਼ਾ ਜੋੜੇ ਖਿਲਾਫ ਕਾਰਵਾਈ ਕਰਨਗੇ। ਪੁਲਿਸ ਨੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ।

Kullad Pizza Couple Will Get Security High Court Issued Orders To The Police


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now