ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਨਸ਼ਾ ਤਸਕਰਾਂ ਖਿਲਾਫ ਹੋਵੇ ਕਾਰਵਾਈ ਨਹੀਂ ਤਾਂ ਕਰ ਲਵਾਂਗਾ ਖੁਦਕੁਸ਼ੀ, ਸ਼ਰੇਆਮ ਵਿਕ ਰਹੇ ਨਸ਼ੇ ਤੋਂ ਦੁਖੀ ਨੌਜਵਾਨ ਚੜ੍ਹਿਆ ਟੈਂਕੀ 'ਤੇ

ਨਸ਼ਾ ਤਸਕਰਾਂ ਖਿਲਾਫ ਹੋਵੇ ਕਾਰਵਾਈ ਨਹੀਂ ਤਾਂ ਕਰ ਲਵਾਂਗਾ ਖੁਦਕੁਸ਼ੀ, ਸ਼ਰ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਮਾਨਸਾ ਜ਼ਿਲ੍ਹੇ ਦੇ ਕਸਬਾ ਜੋਗਾ ਵਿਚ ਇਕ ਨੌਜਵਾਨ ਪਿੰਡ ਵਿਚ ਖੁੱਲ੍ਹੇਆਮ ਹੋ ਰਹੀ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹ ਗਿਆ। ਨੌਜਵਾਨਾਂ ਨੇ ਦੋਸ਼ ਲਾਇਆ ਕਿ ਉਹ ਹਰ ਰੋਜ਼ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਦੀਆਂ ਸ਼ਿਕਾਇਤਾਂ ਸਬੂਤਾਂ ਸਮੇਤ ਦਿੰਦਾ ਹੈ ਪਰ ਪੁਲਿਸ ਵੱਲੋਂ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। 


ਅੱਜ ਨੌਜਵਾਨ ਜਗਸੀਰ ਸਿੰਘ ਸੀਰਾ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ। ਉਸ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਉਹ ਨਸ਼ਾ ਖਰੀਦਦਾ ਹੈ ਅਤੇ ਪੁਲਿਸ ਨੂੰ ਸਬੂਤ ਵੀ ਦਿੰਦਾ ਹੈ ਪਰ ਪੁਲਿਸ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ, ਜਿਸ ਕਾਰਨ ਪ੍ਰੇਸ਼ਾਨ ਹੋ ਕੇ ਉਹ ਪੈਟਰੋਲ ਦੀ ਬੋਤਲ ਲੈ ਕੇ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਉਕਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਟੈਂਕੀ ’ਤੇ ਚੜ੍ਹ ਕੇ ਖੁਦਕੁਸ਼ੀ ਕਰਨ ਲਈ ਵੀ ਮਜਬੂਰ ਹੋਣਗੇ। ਇਸ ਮਾਮਲੇ ਸਬੰਧੀ ਜਦੋਂ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਫਿਰ ਹੀ ਕੁਝ ਕਿਹਾ ਜਾ ਸਕਦਾ ਹੈ।

A Young Man Suffering From The Drugs Being Sold Openly Climbed On The Tank


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now