ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Kapurthala- ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਫਾਇਰਿੰਗ, 60 ਸਾਲਾ ਕਿਸਾਨ ਦੀ ਮੌਤ

Kapurthala- ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਫਾਇਰਿੰਗ, 60 ਸਾਲਾ ਕਿਸਾ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿਚ ਦੇਰ ਸ਼ਾਮ ਇੱਕੋ ਪਿੰਡ ਵਿਚ ਦੋ ਧਿਰਾਂ ਵਿਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਇਕ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾਘਰ ਵਿਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

        

ਤਫ਼ਤੀਸ਼ੀ ਅਫ਼ਸਰ ਥਾਣਾ ਸਦਰ ਦੇ ਏਐਸਆਈ ਬਲਵੀਰ ਕੁਮਾਰ ਅਨੁਸਾਰ ਮੰਗਲਵਾਰ ਦੇਰ ਸ਼ਾਮ ਪਿੰਡ ਝੱਲ ਠੀਕਰੀਵਾਲ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਲੜਾਈ ਹੋ ਗਈ। ਜਿਸ ਵਿਚ ਇਕ ਧਿਰ ਨੇ ਗੋਲੀ ਚਲਾ ਦਿੱਤੀ, ਜੋ 60 ਸਾਲਾ ਕਿਸਾਨ ਜਸਪਾਲ ਸਿੰਘ ਨੂੰ ਲੱਗੀ।


ਗੋਲੀ ਲੱਗਣ ਨਾਲ ਜ਼ਖਮੀ ਹੋਏ ਕਿਸਾਨ ਜਸਪਾਲ ਸਿੰਘ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਜਾਂਚ ਪੜਤਾਲ ਅਧਿਕਾਰੀ ਬਲਵੀਰ ਕੁਮਾਰ ਕਰ ਰਹੇ ਹਨ। ਮ੍ਰਿਤਕ ਦੇ ਲੜਕੇ ਗੁਰਮੁੱਖ ਸਿੰਘ ਦੇ ਬਿਆਨ ਦਰਜ ਕਰਨ ਤੋਂ ਬਾਅਦ ਇੱਕ ਅਣਪਛਾਤੇ ਅਤੇ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਵਿਚ ਰਤਨ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਬਲਟੋਹਾ, ਤਰਸੇਮ ਸਿੰਘ ਪੁੱਤਰ ਬਿੰਦਰ ਵਾਸੀ ਮੋਗਾ, ਬੱਗਾ ਸਿੰਘ ਅਤੇ ਉਸ ਦੇ ਭਰਾ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਝੱਲ ਠੀਕਰੀਵਾਲ ਦੇ ਨਾਮ ਸ਼ਾਮਲ ਹਨ।

Firing Over Land Dispute Death Of 60 year old Farmer


Popular Posts
Just Now