ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Farmers protest- ਪੰਜਾਬ 'ਚ ਝੋਨੇ ਦੀ ਸੁਸਤ ਖਰੀਦ ਦਾ ਵਿਰੋਧ - ਅੱਜ ਸਾਂਝੇ ਕਿਸਾਨ ਮੋਰਚਾ ਦੇ ਆਗੂ ਤਿੰਨ ਵਜੇ ਤੱਕ ਮੁੱਖ ਸੜਕਾਂ ਕਰਨਗੇ ਜਾਮ

Farmers protest- ਪੰਜਾਬ 'ਚ ਝੋਨੇ ਦੀ ਸੁਸਤ ਖਰੀਦ ਦਾ ਵਿਰੋਧ - ਅੱਜ ਸ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿਚ ਅੱਜ (ਸ਼ੁੱਕਰਵਾਰ) ਨੂੰ ਸਾਂਝੇ ਕਿਸਾਨ ਮੋਰਚਾ ਦੇ ਆਗੂ ਮੁੱਖ ਸੜਕਾਂ ਜਾਮ ਕਰਨਗੇ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਾਰ-ਵਾਰ ਮੰਗਾਂ ਅਤੇ ਭਰੋਸਾ ਦੇਣ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੀਆਂ ਮੰਡੀਆਂ ਦੇ ਆਲੇ-ਦੁਆਲੇ ਦੀਆਂ ਮੁੱਖ ਸੜਕਾਂ ਨੂੰ ਚਾਰ ਘੰਟੇ ਲਈ ਬੰਦ ਰੱਖਣਗੇ।


ਐਸਕੇਐਮ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕੱਲ੍ਹ ਦੱਸਿਆ ਕਿ 19 ਅਕਤੂਬਰ ਨੂੰ ਸੜਕਾਂ ਜਾਮ ਕਰਨ ਦਾ ਫੈਸਲਾ ਲਿਆ ਗਿਆ ਸੀ। ਕਿਹਾ ਗਿਆ ਕਿ ਜੇਕਰ ਸੂਬਾ ਸਰਕਾਰ ਚਾਰ ਦਿਨਾਂ ਵਿਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿਚ ਨਾਕਾਮ ਰਹੀ ਤਾਂ ਵੱਡਾ ਫੈਸਲਾ ਲਿਆ ਜਾਵੇਗਾ। ਰਮਿੰਦਰ ਪਟਿਆਲਾ ਨੇ ਕਿਹਾ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ 29 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਦੇ ਸਮੂਹ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।


ਐਸਕੇਐਮ ਤੋਂ ਇਲਾਵਾ ਹੋਰ ਕਿਸਾਨ ਜਥੇਬੰਦੀਆਂ ਵੀ ਝੋਨੇ ਦੀ ਖਰੀਦ ਨੂੰ ਲੈ ਕੇ ਸਰਕਾਰ ਦੇ ਖਿਲਾਫ ਹੋ ਗਈਆਂ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ 26 ਅਕਤੂਬਰ ਨੂੰ ਮਾਝਾ-ਮਾਲਵਾ-ਦੁਆਬਾ ਖੇਤਰ ਵਿੱਚ ਹਾਈਵੇਅ ਜਾਮ ਕੀਤੇ ਜਾਣਗੇ। ਇਹ ਅੰਦੋਲਨ 26 ਅਕਤੂਬਰ ਨੂੰ ਦੁਪਹਿਰ 1 ਵਜੇ ਸ਼ੁਰੂ ਹੋਵੇਗਾ ਅਤੇ ਮੰਗਾਂ ਪੂਰੀਆਂ ਹੋਣ ਤੱਕ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।

Leaders Of The Joint Kisan Morcha Will Block The Main Roads Till Three O clock Today


Popular Posts
Just Now