*ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ*    Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਲ ਨੇ ਕੀਤੀ ਸ਼ਿਰਕਤ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ    *ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ*    ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ    ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ ਅਤੇ ਕਾਮਿਕਸ (avgc) ਬਾਰੇ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ    ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ    *ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*    *ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ*    ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ   

ਬਠਿੰਡਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਖੂਨੀ ਮੁਕਾਬਲਾ: ਮੱਛੀ ਮਾਰਕੀਟ ਨੇੜੇ ਐਨਕਾਊਂਟਰ, ਇੱਕ ਦੇ ਲੱਗੀ ਗੋਲੀ, 5 ਕਾਬੂ

February 17, 2026 / Punjab
Bloody-Encounter-Between-Police-
Punjab

ਬਠਿੰਡਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਖੂਨੀ ਮੁਕਾਬਲਾ: ਮੱਛੀ ਮਾਰਕੀਟ ਨੇੜੇ ਐਨਕਾਊਂਟਰ, ਇੱਕ ਦੇ ਲੱਗੀ ਗੋਲੀ, 5 ਕਾਬੂ

ਬਠਿੰਡਾ, 17 ਫਰਵਰੀ 2026 : ਬਠਿੰਡਾ ਪੁਲਿਸ ਨੇ ਅੱਜ ਤੜਕਸਾਰ ਇੱਕ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਅਤੇ ਲੁਟੇਰਿਆਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸ਼ਹਿਰ ਦੀ ਮੱਛੀ ਮਾਰਕੀਟ ਨੇੜੇ ਸਥਿਤ ਇੱਕ ਬੰਦ ਪਏ ਮਾਲ (ਪਰਲ ਕੰਪਨੀ) ਵਿੱਚ ਲੁਕੇ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਹੋਏ ਸਿੱਧੇ ਮੁਕਾਬਲੇ ਦੌਰਾਨ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ, ਜਦਕਿ ਪੁਲਿਸ ਨੇ ਕੁੱਲ 5 ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਲੋਕਾਂ ਦੀ ਸ਼ਿਕਾਇਤ 'ਤੇ ਹੋਈ ਕਾਰਵਾਈ

ਜਾਣਕਾਰੀ ਅਨੁਸਾਰ, ਇਲਾਕੇ ਦੇ ਲੋਕਾਂ ਨੇ ਸ਼ਿਕਾਇਤ ਕੀਤੀ ਸੀ ਕਿ ਇਸ ਬੰਦ ਪਏ ਮਾਲ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਡੇਰਾ ਲਾਇਆ ਹੋਇਆ ਹੈ। ਇਹ ਬਦਮਾਸ਼ ਨਾ ਸਿਰਫ਼ ਉੱਥੇ ਨਸ਼ਾ ਕਰਦੇ ਸਨ, ਸਗੋਂ ਰਾਹਗੀਰਾਂ ਨਾਲ ਲੁੱਟ-ਖੋਹ ਵੀ ਕਰਦੇ ਸਨ ਅਤੇ ਉੱਥੋਂ ਹੀ ਨਸ਼ਾ ਤਸਕਰੀ ਦਾ ਧੰਦਾ ਚਲਾ ਰਹੇ ਸਨ। ਇਸੇ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਅੱਜ ਸਵੇਰੇ ਮਾਲ ਦੀ ਘੇਰਾਬੰਦੀ ਕੀਤੀ।

ਗੋਲੀਆਂ ਦੇ ਖੜਕਾਕੇ ਨਾਲ ਦਹਿਲਿਆ ਇਲਾਕਾ

ਜਦੋਂ ਪੁਲਿਸ ਟੀਮ ਮਾਲ ਦੇ ਅੰਦਰ ਦਾਖਲ ਹੋਣ ਲੱਗੀ ਤਾਂ ਅੰਦਰ ਲੁਕੇ ਬਦਮਾਸ਼ਾਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਵੀ ਗੋਲੀਆਂ ਚਲਾਈਆਂ, ਜਿਸ ਵਿੱਚ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗ ਗਈ। ਪੁਲਿਸ ਨੇ ਤੁਰੰਤ ਜ਼ਖ਼ਮੀ ਬਦਮਾਸ਼ ਨੂੰ ਹਸਪਤਾਲ ਦਾਖਲ ਕਰਵਾਇਆ ਅਤੇ ਉਸ ਦੇ ਬਾਕੀ 4 ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਐੱਸਪੀ ਬਠਿੰਡਾ ਦਾ ਬਿਆਨ

ਮੌਕੇ 'ਤੇ ਮੌਜੂਦ ਐੱਸਪੀ ਬਠਿੰਡਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਇਨ੍ਹਾਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਵੱਲੋਂ ਇਨ੍ਹਾਂ ਕੋਲੋਂ ਹਥਿਆਰ ਅਤੇ ਹੋਰ ਸਾਮਾਨ ਦੀ ਬਰਾਮਦਗੀ ਲਈ ਜਾਂਚ ਜਾਰੀ ਹੈ।

Powered by Froala Editor

Bloody Encounter Between Police And Miscreants In Bathinda Encounter Near Fish Market One Shot 5 Arrested

Recommended News
Popular Posts
Just Now