Punjab by-elections - ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ, ਜਾਣੋ ਵਜ੍ਹਾ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੀ ਉਪ ਚੋਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਚੋਣਾਂ ਪਹਿਲਾਂ 13 ਨਵੰਬਰ ਨੂੰ ਹੋਣੀਆਂ ਸੀ, ਹੁਣ 20 ਨਵੰਬਰ ਨੂੰ ਹੋਣਗੀਆਂ। ਚੋਣ ਕਮਿਸ਼ਨ ਨੇ ਪੰਜਾਬ, ਕੇਰਲਾ ਅਤੇ ਯੂਪੀ ਵਿਚ ਉਪ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ, ਹੁਣ ਵੋਟਾਂ 13 ਦੀ ਬਜਾਏ 20 ਨਵੰਬਰ ਨੂੰ ਪੈਣਗੀਆਂ। ਦੱਸਣਯੋਗ ਹੈ ਕਿ ਕਾਂਗਰਸ ਅਤੇ ਭਾਜਪਾ ਸਮੇਤ ਕਈ ਪਾਰਟੀਆਂ ਨੇ 13 ਨਵੰਬਰ ਨੂੰ ਹੋਣ ਵਾਲੀ ਵੋਟਿੰਗ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ ਕਿਉਂਕਿ ਇਸ ਦਿਨ ਕਈ ਤਿਉਹਾਰ ਪੈ ਰਹੇ ਹਨ, ਜਿਸ ਕਾਰਨ 13 ਨਵੰਬਰ ਨੂੰ ਵੋਟਿੰਗ ਘੱਟ ਹੋ ਸਕਦੀ ਹੈ। ਹਾਲਾਂਕਿ ਚੋਣ ਨਤੀਜੇ 23 ਨਵੰਬਰ ਨੂੰ ਹੀ ਆਉਣਗੇ। ਚੋਣ ਕਮਿਸ਼ਨ ਨੇ ਕਿਹਾ ਕਿ ਉਸ ਦਿਨ ਵੱਡੇ ਪੱਧਰ 'ਤੇ ਹੋਣ ਵਾਲੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਸਮਾਗਮਾਂ ਦੇ ਮੱਦੇਨਜ਼ਰ, ਜੋ ਕਿ ਵੱਡੀ ਗਿਣਤੀ ਵਿਚ ਲੋਕਾਂ ਨੂੰ ਅਸੁਵਿਧਾ ਦਾ ਕਾਰਨ ਬਣ ਸਕਦੇ ਹਨ, ਵੱਖ-ਵੱਖ ਲੌਜਿਸਟਿਕਸ ਮੁੱਦੇ ਪੈਦਾ ਕਰ ਸਕਦੇ ਹਨ ਅਤੇ ਪੋਲਿੰਗ ਦੌਰਾਨ ਵੋਟਰਾਂ ਦੀ ਭਾਗੀਦਾਰੀ ਨੂੰ ਘਟਾ ਸਕਦੇ ਹਨ।
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ (SC), ਗਿੱਦੜਬਾਹਾ ਅਤੇ ਬਰਨਾਲਾ ਲਈ ਜ਼ਿਮਨੀ ਚੋਣਾਂ ਹੋਣੀਆਂ ਹਨ। ਵੋਟਿੰਗ 20 ਨਵੰਬਰ ਨੂੰ ਹੋਵੇਗੀ ਤੇ ਨਤੀਜੇ 23 ਨਵੰਬਰ ਨੂੰ ਹੀ ਐਲਾਨੇ ਜਾਣਗੇ।
The Election Commission Has Changed The Date Of By elections For Four Assembly Seats In Punjab Know The Reason