ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Punjab police ਐਕਸ਼ਨ 'ਚ, Babbar Khalsa ਇੰਟਰਨੈਸ਼ਨਲ ਦੇ ਚਾਰ ਮੈਂਬਰ ਗ੍ਰਿਫਤਾਰ

Four-Members-Of-Babbar-Khalsa-In


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਨੇ ਇਕ ਸਾਂਝੀ ਕਾਰਵਾਈ ਕਰਦੇ ਹੋਏ ਵਿਦੇਸ਼ ਵਿਚ ਰਹਿੰਦੇ ਹਰਜੀਤ ਸਿੰਘ ਉਰਫ਼ ਲਾਡੀ ਤੇ ਸਾਬੀ ਦੁਆਰਾ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਆਪਰੇਸ਼ਨ ਤਹਿਤ ਸ਼ਿਵ ਸੈਨਾ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪੈਟਰੋਲ ਬੰਬਾਂ ਦੀਆਂ ਘਟਨਾਵਾਂ ਨੂੰ ਸਫ਼ਲਤਾਪੂਰਵਕ ਹੱਲ ਕਰ ਲਿਆ ਗਿਆ ਹੈ, ਜਿਸ ਵਿਚ 16 ਅਕਤੂਬਰ, 2024 ਨੂੰ ਯੋਗੇਸ਼ ਬਖਸ਼ੀ ਦੀ ਰਿਹਾਇਸ਼ 'ਤੇ ਹਮਲਾ ਅਤੇ ਹਾਲ ਹੀ ਵਿਚ 2 ਨਵੰਬਰ ਨੂੰ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਵਿਚ ਹਰਕੀਰਤ ਸਿੰਘ ਖੁਰਾਣਾ ਦੇ ਘਰ 'ਤੇ ਹੋਈ ਘਟਨਾ ਸ਼ਾਮਲ ਹੈ। 


ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਡਿਊਲ ਤੋਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਰੇਕੀ ਅਤੇ ਟਰੈਕਿੰਗ ਲਈ ਵਰਤਿਆ ਜਾਣ ਵਾਲਾ ਇਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਸੰਪਰਕਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾਣੀਆਂ ਹਨ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹਰਜੀਤ ਸਿੰਘ ਉਰਫ਼ ਲਾਡੀ ਪੰਜਾਬ ਦੇ ਨੰਗਲ ਵਿਚ ਵਿਕਾਸ ਪ੍ਰਭਾਕਰ ਦੇ ਕਤਲ ਕੇਸ ਵਿਚ ਵੀ ਲੋੜੀਂਦਾ ਮੁਲਜ਼ਮ ਹੈ ਅਤੇ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਉਸ ’ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।

Four Members Of Babbar Khalsa International Arrested


Popular Posts
Just Now