ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Punjab ਦੇ BSP ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ 'ਚੋਂ ਕੱਢਿਆ, ਅਨੁਸ਼ਾਸਨਹੀਣਤਾ ਕਾਰਨ ਕੀਤੀ ਗਈ ਕਾਰਵਾਈ, ਪੜ੍ਹੋ ਪੂਰੀ ਖਬਰ

Punjab ਦੇ BSP ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ 'ਚੋਂ ਕੱਢਿਆ,


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੀ ਸਿਆਸਤ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬਹੁਜਨ ਸਮਾਜ ਪਾਰਟੀ (ਬਸਪਾ) ਨੇ ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ। ਬਸਪਾ ਹਾਈਕਮਾਂਡ ਨੇ ਇਸ ਸਬੰਧੀ ਪੱਤਰ ਜਾਰੀ ਕਰਕੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਪ੍ਰਦੇਸ਼ ਇਕਾਈ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਅਵਤਾਰ ਸਿੰਘ ਕਰੀਮਪੁਰੀ, ਜੋ ਪਹਿਲਾਂ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਰਹਿ ਚੁੱਕੇ ਹਨ, ਨੂੰ ਪੰਜਾਬ ਪ੍ਰਦੇਸ਼ ਇਕਾਈ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ।


 2019 ਤੋਂ ਪ੍ਰਧਾਨ ਦੇ ਅਹੁਦੇ 'ਤੇ ਸੀ ਗੜ੍ਹੀ


ਜਸਬੀਰ ਸਿੰਘ ਗੜ੍ਹੀ 2019 ਤੋਂ ਬਸਪਾ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲ ਰਹੇ ਸੀ। ਉਨ੍ਹਾਂ ਦੀ ਅਗਵਾਈ ਵਿਚ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ, ਜਿਸ ਵਿਚ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ। ਉਨ੍ਹਾਂ ਦੀ ਪ੍ਰਧਾਨਗੀ ਹੇਠ ਬਸਪਾ ਜਨਰਲ ਸਕੱਤਰ ਨਛੱਤਰ ਪਾਲ ਸਿੰਘ ਨਵਾਂਸ਼ਹਿਰ ਤੋਂ ਜੇਤੂ ਰਹੇ। ਇਸ ਤੋਂ ਇਲਾਵਾ ਗੜ੍ਹੀ ਖੁਦ ਫਗਵਾੜਾ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ, ਜਿੱਥੇ ਉਹ 31232 ਵੋਟਾਂ (24.41%) ਪ੍ਰਾਪਤ ਕਰਕੇ ਤੀਜੇ ਸਥਾਨ 'ਤੇ ਰਹੇ।


ਕਰੀਮਪੁਰੀ ਰਹਿ ਚੁੱਕੇ ਹਨ ਪਾਰਟੀ ਪ੍ਰਧਾਨ


ਅਵਤਾਰ ਸਿੰਘ ਕਰੀਮਪੁਰੀ ਪਾਰਟੀ ਦੇ ਪੁਰਾਣੇ ਆਗੂਆਂ ਵਿਚੋਂ ਇਕ ਹਨ। ਉਹ ਇਸ ਤੋਂ ਪਹਿਲਾਂ 2014 ਤੋਂ 2016 ਤੱਕ ਪਾਰਟੀ ਪ੍ਰਧਾਨ ਦੇ ਅਹੁਦੇ 'ਤੇ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਸੀ। ਉਹ 2008 ਤੋਂ 2014 ਤੱਕ ਰਾਜ ਸਭਾ ਦੇ ਮੈਂਬਰ ਵੀ ਰਹੇ ਅਤੇ ਉੱਤਰ ਪ੍ਰਦੇਸ਼ ਤੋਂ ਚੁਣੇ ਗਏ। ਇਸ ਤੋਂ ਇਲਾਵਾ ਉਹ 1992 ਤੋਂ 1997 ਤੱਕ ਵਿਧਾਇਕ ਵੀ ਰਹਿ ਚੁੱਕੇ ਹਨ।

BSP President Of Punjab Expelled From The Party


Popular Posts
Just Now