ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z ਸੁਰੱਖਿਆ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜ਼ੈੱਡ ਸੁਰੱਖਿਆ ਛੱਡ ਦੇਣ ਦਾ ਸਮਾਚਾਰ ਮਿਲਿਆ ਹੈ।
ਜ਼ਿਕਰਯੋਗ ਹੈ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਜ਼ੈੱਡ ਸੁਰੱਖਿਆ ਵਾਪਸ ਕਰਨ ਦੀ ਅਪੀਲ ਕੀਤੀ ਜਾ ਰਹੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਪਹਿਲਾਂ ਅਰਧ ਸੈਨਿਕ ਬਲਾਂ ਦੇ ਜਵਾਨ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿੰਦੇ ਸਨ, ਪਰ ਹੁਣ ਸਿਰਫ਼ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਹੀ ਉਨ੍ਹਾਂ ਦੀ ਸੁਰੱਖਿਆ ਕੀਤੀ ਜਾਵੇਗੀ।
Jathedar Giani Harpreet Singh Of Takht Sri Damdama Sahib Left Z Security