ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Students ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਕਦਮ, ਬਾਲ ਦਿਵਸ ਮੌਕੇ ਇਕ ਨਵੀਂ ਵਿਦਿਅਕ ਪਹਿਲਕਦਮੀ 'ਆਰੰਭ' ਦੀ ਸ਼ੁਰੂਆਤ

-A-New-Educational-Initiative-Aa


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਨੇ ਬਾਲ ਦਿਵਸ ਦੇ ਮੌਕੇ 'ਤੇ ਵੀਰਵਾਰ ਨੂੰ ਇਕ ਨਵੀਂ ਵਿਦਿਅਕ ਪਹਿਲਕਦਮੀ 'ਆਰੰਭ' ਦੀ ਸ਼ੁਰੂਆਤ ਕੀਤੀ ਹੈ, ਜਿਸਦਾ ਉਦੇਸ਼ ਮਾਪਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਅਤੇ ਮੁੱਢਲੀ ਸਿੱਖਿਆ ਵਿਚ ਕ੍ਰਾਂਤੀ ਲਿਆਉਣਾ ਹੈ।


ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਆਫ ਐਮੀਨੈਂਸ ਫੇਜ਼-11 ਮੁਹਾਲੀ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਚਰਨਪ੍ਰੀਤ ਕੌਰ ਜੋ ਕਿ ਮੁੱਖ ਮਹਿਮਾਨ ਵਜੋਂ ਬੁਲਾਈ ਗਈ ਸੀ, ਨੂੰ ਸੰਬੋਧਨ ਕਰਦੇ ਹੋਏ ਇਸ ਪਹਿਲ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਪ੍ਰੀ-ਪ੍ਰਾਇਮਰੀ ਸਰਕਾਰੀ ਸਕੂਲਾਂ ਵਿਚ ਮੌਜੂਦਾ 3.5 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਦੇ ਮੱਦੇਨਜ਼ਰ ਮੁੱਢਲੀ ਸਿੱਖਿਆ ਦਾ ਮਹੱਤਵ ਬੇਹੱਦ ਜ਼ਰੂਰੀ ਹੈ। ਇਹ ਦਸਦੇ ਹੋਏ ਕਿ ਦਿਮਾਗ ਦਾ 85 ਫੀਸਦੀ ਤੋਂ ਵੱਧ ਵਿਕਾਸ 6 ਸਾਲ ਦੀ ਉਮਰ ਤੋਂ ਪਹਿਲਾਂ ਹੁੰਦਾ ਹੈ, ਇਸ ਗੱਲ ਦਾ ਜ਼ਿਕਰ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ 'ਆਰੰਭ' ਪਹਿਲਕਦਮੀ ਦੀ ਸ਼ੁਰੂਆਤ ਬੱਚਿਆਂ ਦੇ ਵਿਕਾਸ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ।


ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਵਿਚ ਮਾਪਿਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਏਗੀ ਜਿਸ ਨਾਲ ਘੱਟ ਆਮਦਨੀ ਵਾਲੇ 3.8 ਲੱਖ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਲਾਭ ਮਿਲੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਉਪਰਾਲਾ ਪੰਜਾਬ ਵਿਕਾਸ ਕਮਿਸ਼ਨ ਅਤੇ ਰਾਕੇਟ ਲਰਨਿੰਗ ਐਨ.ਜੀ.ਓ. ਦੇ ਸਹਿਯੋਗ ਨਾਲ 8 ਜ਼ਿਲ੍ਹਿਆਂ ਲੁਧਿਆਣਾ, ਮੁਹਾਲੀ, ਪਟਿਆਲਾ, ਰੂਪਨਗਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਸੰਗਰੂਰ ਅਤੇ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਜਾਵੇਗਾ। ਪ੍ਰੋਗਰਾਮ ਦੀ ਖਾਸ ਗੱਲ ਇਹ ਸੀ ਕਿ ਫਿਨਲੈਂਡ ਵਿਚ ਸਿਖਲਾਈ ਪ੍ਰਾਪਤ 4 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਮਨੋਰੰਜਨ-ਅਧਾਰਿਤ ਅਤੇ ਸੰਪੂਰਨ ਵਿਕਾਸ ਪਹੁੰਚਾਂ ਨੂੰ ਲਾਗੂ ਕਰਨ ਵਿਚ ਆਪਣੀ ਮੁਹਾਰਤ ਸਾਂਝੀ ਕੀਤੀ।

A New Educational Initiative Aarambh Has Been Launched


Popular Posts
Just Now