ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Murder in Bathinda - ਏਸੀ ਤੇ ਫਰਿੱਜ ਮਕੈਨਿਕ ਦੀ ਗੋਲੀਆਂ ਮਾਰ ਕੇ ਹੱਤਿਆ

Murder in Bathinda - ਏਸੀ ਤੇ ਫਰਿੱਜ ਮਕੈਨਿਕ ਦੀ ਗੋਲੀਆਂ ਮਾਰ ਕੇ ਹੱ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਬਠਿੰਡਾ ਵਿਚ ਸੋਮਵਾਰ ਦੇਰ ਸ਼ਾਮ ਮਹਿਣਾ ਚੌਕ ਵਿੱਚ ਮੋਟਰਸਾਈਕਲ ਸਵਾਰਾਂ ਵੱਲੋਂ ਇਕ ਏਸੀ ਅਤੇ ਫਰਿੱਜ ਮਕੈਨਿਕ ਨੂੰ ਘੇਰ ਕੇ ਗੋਲੀਆਂ ਮਾਰ ਦਿੱਤੀਆਂ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਨੇ ਨਿਰਮਲ ਸਿੰਘ 'ਤੇ ਚਾਰ ਗੋਲੀਆਂ ਚਲਾਈਆਂ ਸਨ, ਜਿਨ੍ਹਾਂ 'ਚੋਂ ਦੋ ਗੋਲੀਆਂ ਕਨਪਟੀ  'ਤੇ ਲੱਗੀਆਂ ਅਤੇ ਦੋ ਖਾਲੀ ਨਿਕਲ ਗਈਆਂ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਨਿਰਮਲ ਸਿੰਘ ਏ.ਸੀ.-ਫ੍ਰਿਜ ਦਾ ਮਕੈਨਿਕ ਸੀ। ਉਹ ਪਿਛਲੇ ਕੁਝ ਸਮੇਂ ਤੋਂ ਮਹਿਣਾ ਚੌਕ ਵਿੱਚ ਇੱਕ ਦੁਕਾਨ ’ਤੇ ਕੰਮ ਕਰ ਰਿਹਾ ਸੀ। ਸੋਮਵਾਰ ਦੇਰ ਸ਼ਾਮ ਜਦੋਂ ਉਹ ਆਪਣੇ ਇੱਕ ਸਰਦਾਰ ਸਾਥੀ ਨਾਲ ਸਕੂਟਰ ’ਤੇ ਮਹਿਣਾ ਚੌਕ ਕੋਲ ਪੁੱਜਿਆ ਤਾਂ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਨਿਰਮਲ ਸਿੰਘ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਜਦੋਂ ਗੋਲੀਆਂ ਚੱਲੀਆਂ ਤਾਂ ਨਿਰਮਲ ਦਾ ਸਾਥੀ ਡਰ ਕੇ ਲੁਕ ਗਿਆ ਅਤੇ ਦੋਸ਼ੀ ਨਿਰਮਲ 'ਤੇ ਗੋਲੀਆਂ ਚਲਾਉਂਦੇ ਰਹੇ। ਮੁਲਜ਼ਮਾਂ ਨੇ ਕੁੱਲ ਚਾਰ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਬਾਜ਼ਾਰ 'ਚ ਦਹਿਸ਼ਤ ਫੈਲ ਗਈ ਅਤੇ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

Murder In Bathinda AC And Refrigerator Mechanic Shot Dead


Popular Posts
Just Now