'ਆਪ' ਕਰੇਗੀ ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ, ਭਾਰੀ ਪੁਲਿਸ ਬਲ ਤੈਨਾਤ
LPTV / Chandigarh
ਪੰਜਾਬ ਵਿੱਚ ਜਾਰੀ ਬਿਜਲੀ ਸੰਕਟ ਦੌਰਾਨ ਅੱਜ ਆਮ ਆਦਮੀ ਪਾਰਟੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ।ਆਪ ਦੇ ਸਾਂਸਦ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ ਇਹ ਧਰਨਾ ਪ੍ਰਦਰਸ਼ਨ ਕੀਤਾ ਜਾਏਗਾ।
ਆਪ ਵੱਲੋਂ ਕੀਤੇ ਗਏ ਇਸ ਐਲਾਨ ਮਗਰੋਂ ਪੰਜਾਬ ਪੁਲਿਸ ਚੌਕਸ ਹੋ ਗਈ ਹੈ ਅਤੇ ਵੱਡੀ ਗਿਣਤੀ ਵਿੱਚ ਫਾਰਮ ਹਾਊਸ ਨੇੜੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਹੈ।ਹੁਣ ਵੇਖਣਾ ਹੋਏਗਾ ਕਿ ਆਪ ਵਰਕਰ ਕਿੰਨੇ ਅੱਗੇ ਤੱਕ ਪ੍ਰਦਰਸ਼ਨ ਕਰਨ ਲਈ ਪਹੁੰਚਦੇ ਹਨ।
AAP will deploy heavy police force to surround Captains farmhouse