Punjab ਦੇ ਮਸ਼ਹੂਰ Hotel 'ਚ ਚੱਲੇ ਰਹੇ ਜਿਸਮਫਿਰੋਸ਼ੀ ਦੇ ਧੰਦੇ ਦਾ ਪਰਦਾਫਾਸ਼, ਪੜ੍ਹੋ ਪੂਰੀ ਖਬਰ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਮੋਗਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਥਾਣਾ ਸਿਟੀ ਮੋਗਾ ਦੀ ਪੁਲਿਸ ਨੇ ਸੋਮਵਾਰ ਨੂੰ ਸ਼ਹਿਰ ਦੇ ਲੁਧਿਆਣਾ ਰੋਡ 'ਤੇ ਸਥਿਤ ਇਕ ਹੋਟਲ 'ਚ ਲੰਬੇ ਸਮੇਂ ਤੋਂ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਥਾਣਾ ਸਿਟੀ-1 ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਮਹਿਲਾ ਪੁਲਿਸ ਪਾਰਟੀ ਨਾਲ ਛਾਪੇਮਾਰੀ ਕਰਦੇ ਹੋਏ 11 ਔਰਤਾਂ ਅਤੇ 8 ਲੜਕਿਆਂ ਨੂੰ ਗ੍ਰਿਫਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਨੂੰ ਪਤਾ ਲੱਗਾ ਸੀ ਕਿ ਹੋਟਲ 'ਚ ਕਥਿਤ ਤੌਰ 'ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਹੋਟਲ ਮਾਲਕ ਅਤੇ ਪ੍ਰਬੰਧਕ ਕੁੜੀਆਂ ਨੂੰ ਦੇਹ ਵਪਾਰ ਲਈ ਮਜਬੂਰ ਕਰਦੇ ਹਨ।
ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਹੋਟਲ ਵਿੱਚ ਮੁੰਡੇ-ਕੁੜੀਆਂ ਮੌਜੂਦ ਸਨ। ਇਸ ਉਪਰੰਤ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੌਰਲ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Prostitution Business Running In Famous Hotel In Punjab Exposed