ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Punjab- ਦੋ ਭਰਾਵਾਂ 'ਚ ਹੋਈ ਖੂਨੀ ਝੜਪ, ਤੇਜ਼ਧਾਰ ਹਥਿਆਰ ਨਾਲ ਭਰਾ ਦਾ ਬੇਰਹਿਮੀ ਨਾਲ ਕਤਲ

Punjab- ਦੋ ਭਰਾਵਾਂ 'ਚ ਹੋਈ ਖੂਨੀ ਝੜਪ, ਤੇਜ਼ਧਾਰ ਹਥਿਆਰ ਨਾਲ ਭਰਾ ਦਾ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਮਾਛੀਵਾੜਾ ਨੇੜਲੇ ਇਤਿਹਾਸਕ ਪਿੰਡ ਝਾੜ ਸਾਹਿਬ ਵਿਚ ਅੱਧੀ ਰਾਤ ਨੂੰ ਸਰਹਿੰਦ ਨਹਿਰ ਦੇ ਨਾਲ ਸੜਕ ’ਤੇ ਦੋ ਚਚੇਰੇ ਭਰਾਵਾਂ ਵਿਚ ਖੂਨੀ ਝੜਪ ਹੋ ਗਈ। ਇਸ ਦੌਰਾਨ ਇਕ ਭਰਾ ਨੇ ਦੂਜੇ ਭਰਾ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12.50 ਵਜੇ ਥਾਣਾ ਮਾਛੀਵਾੜਾ ਨੂੰ ਫੋਨ ਆਇਆ ਕਿ ਝਾੜ ਸਾਹਿਬ ਨੇੜੇ ਖੂਨੀ ਝੜਪ ਹੋ ਗਈ ਹੈ। ਉਸ ਨੇ ਦੱਸਿਆ ਕਿ ਰਛਪਾਲ ਸਿੰਘ ਵਾਸੀ ਗੁਮਾਨਪੁਰ, ਹਲਕਾ ਮਜੀਠਾ ਆਪਣੇ ਟਰੱਕ ਨਾਲ ਲੁਧਿਆਣਾ ਤੋਂ ਬੱਦੀ ਵੱਲ ਜਾ ਰਿਹਾ ਸੀ, ਜਦਕਿ ਚਮਕੌਰ ਸਿੰਘ ਬੱਦੀ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ। ਇਹ ਦੋਵੇਂ ਝਾੜ ਸਾਹਿਬ ਵਿੱਚ ਇੱਕ ਦੂਜੇ ਨੂੰ ਮਿਲੇ ਸਨ ਅਤੇ ਦੋਵਾਂ ਵਿੱਚ ਪਹਿਲਾ ਪਰਿਵਾਰਕ ਕਲੇਸ਼ ਚੱਲ ਰਿਹਾ ਹੈ।


ਇੱਥੇ ਦੋਵਾਂ ਨੇ ਇੱਕ ਦੂਜੇ 'ਤੇ ਕਰਪਾਨਾਂ ਨਾਲ ਹਮਲਾ ਕਰ ਦਿੱਤਾ ਅਤੇ ਦੋਵਾਂ ਵਿਚਾਲੇ ਖੂਨੀ ਝਗੜਾ ਹੋ ਗਿਆ। ਚਮਕੌਰ ਸਿੰਘ ਨੇ ਰਛਪਾਲ ਸਿੰਘ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਮੌਤ ਕਰ ਦਿੱਤੀ, ਜਦਕਿ ਚਮਕੌਰ ਸਿੰਘ ਆਪ ਵੀ ਇਸ ਲੜਾਈ 'ਚ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਡੀ.ਐਸ. ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਪਵਿੱਤਰ ਸਿੰਘ, ਚੌਕੀ ਇੰਚਾਰਜ ਸੁਖਵਿੰਦਰ ਸਿੰਘ ਅਤੇ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਦੇਖਿਆ ਕਿ ਰਛਪਾਲ ਸਿੰਘ ਸੜਕ ਕਿਨਾਰੇ ਖੂਨ ਨਾਲ ਲੱਥਪੱਥ ਪਿਆ ਸੀ ਅਤੇ ਨੇੜੇ ਹੀ ਚਮਕੌਰ ਸਿੰਘ ਜ਼ਖਮੀ ਹਾਲਤ 'ਚ ਪਿਆ ਸੀ। ਪੁਲਸ ਨੇ ਰਛਪਾਲ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ, ਜਦਕਿ ਚਮਕੌਰ ਸਿੰਘ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਡੀ.ਐਸ. ਪੀ ਤਰਲੋਚਨ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਆਉਣ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Punjab Brother Brutally Murdered With Sharp Weapon


Popular Posts
Just Now