Punjab ਸਰਕਾਰ ਦੀ ਸਖਤ ਕਾਰਵਾਈ, ਪੰਜ ਵੈਟਰਨਰੀ ਅਫ਼ਸਰ ਕੀਤੇ dismisses, ਜਾਣੋ ਕੀ ਹੈ ਮਾਮਲਾ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਲੰਬੇ ਸਮੇਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਵਿਅਕਤੀਆਂ ਨਾਲ ਨਜਿੱਠਣ ਲਈ ਸਖ਼ਤ ਕਾਰਵਾਈ ਕਰਦੇ ਹੋਏ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਸਮਾਪਤ ਕਰ ਦਿੱਤੀਆਂ ਹਨ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ ਨੂੰ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਬਰਖਾਸਤ ਕੀਤੇ ਗਏ ਡਾਕਟਰਾਂ ਦੀ ਪਛਾਣ ਡਾ: ਗੁਰਪ੍ਰੀਤ ਸਿੰਘ, ਡਾ: ਅਨੁਪ੍ਰੀਤ ਕੌਰ, ਡਾ: ਅਰਸ਼ਦੀਪ ਸਿੰਘ, ਡਾ: ਜਗਦੀਪ ਸਿੰਘ ਅਤੇ ਡਾ: ਹਰਮਨਪ੍ਰੀਤ ਸਿੰਘ ਬੱਲ ਵਜੋਂ ਹੋਈ ਹੈ। ਰਾਹੁਲ ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਧਿਕਾਰੀ ਪਿਛਲੇ ਤਿੰਨ-ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰਹਾਜ਼ਰ ਸਨ।
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਕਿਹਾ ਕਿ ਛੁੱਟੀ ਮਨਜ਼ੂਰ ਕੀਤੇ ਬਿਨਾਂ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਅਣਗਹਿਲੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Dismisses Five Veterinary Officers Of Animal Husbandry Department