ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Tarn Taran 'ਚ gangster ਹਰਪ੍ਰੀਤ ਬਾਬਾ ਦੇ ਗੈਂਗ ਦੇ ਮੈਂਬਰ ਤੇ ਪੁਲਿਸ ਵਿਚਾਲੇ ਮੁਕਾਬਲਾ, ਗ੍ਰਿਫਤਾਰ

Encounter-Between-Gangster-Harpr


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਤਰਨਤਾਰਨ ਵਿਚ ਬੀਤੀ ਰਾਤ ਸੀਆਈਏ ਸਟਾਫ਼ ਤੇ ਬਦਮਾਸ਼ ਦੇ ਵਿਚਾਲੇ ਐਨਕਾਊਂਟਰ ਹੋਇਆ। ਇਸ ਮੁਕਾਬਲੇ 'ਚ ਬਦਮਾਸ਼ ਯੁਵਰਾਜ ਸਿੰਘ ਦੀ ਲੱਤ 'ਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ। ਮੁਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਅਪਰਾਧੀ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਦੇ ਗੈਂਗ ਦਾ ਮੈਂਬਰ ਹੈ।


ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ


ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਗੈਂਗ ਦਾ ਮੈਂਬਰ ਯੁਵਰਾਜ ਸਿੰਘ ਤਰਨਤਾਰਨ 'ਚ ਬਾਈਕ 'ਤੇ ਘੁੰਮ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕੀਤਾ। ਜਮਸਤਪੁਰ ਪਿੰਡ ਦੇ ਰੋਹੀ ਪੁਲ ਕੋਲ ਪੁਲਿਸ ਨੂੰ ਦੇਖ ਕੇ ਉਸ ਨੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ਕੀਤੀ ਗਈ ਅਤੇ ਉਸ ਦੀ ਲੱਤ 'ਚ ਗੋਲੀ ਲੱਗੀ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।


ਹਥਿਆਰ ਅਤੇ ਮੈਗਜ਼ੀਨ ਬਰਾਮਦ ਕੀਤੇ


ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਕੋਲੋਂ 45 ਬੋਰ ਦਾ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Encounter Between Gangster Harpreet Baba s Gang Member And Police In Tarn Taran Arrested


Popular Posts
Just Now