ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Punjab - ਸੀਵਰੇਜ ਦਾ ਕੁਨੈਕਸ਼ਨ ਲਗਾਉਣ ਸਮੇਂ ਗੈਸ ਚੜ੍ਹਨ ਕਾਰਨ ਦੋ ਜਣਿਆਂ ਦੀ ਮੌਤ

Accident-While-Installing-Sewer-


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਐਨਸੀਸੀ ਅਕੈਡਮੀ ਰੋਪੜ ਵਿਚ ਸੀਵਰੇਜ ਦਾ ਕੁਨੈਕਸ਼ਨ ਲਗਾਉਣ ਸਮੇਂ ਗੈਸ ਦਾ ਰਿਸਾਵ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮ੍ਰਿਤਕਾਂ ਦੀ ਪਛਾਣ ਹੈੱਡ ਕਾਂਸਟੇਬਲ ਬਿਹਾਰ ਦੇ ਪਿੰਟੂ ਅਤੇ ਵਿਨੈ ਭਗਤ ਵਜੋਂ ਹੋਈ ਹੈ।



ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਵਾਂ ਵਿਅਕਤੀਆਂ ਦੀ ਮੌਤ ਗੈਸ ਲੀਕ ਹੋਣ ਕਾਰਨ ਦਮ ਘੁੱਟਣ ਕਾਰਨ ਹੋਈ ਹੈ। ਪਹਿਲਾ ਵਿਅਕਤੀ ਸੀਵਰੇਜ ਲਾਈਨ ਨੂੰ ਜੋੜਨ ਲਈ ਸੀਵਰੇਜ ਟੈਂਕ ਵਿਚ ਗਿਆ ਸੀ। ਇਸ ਦੌਰਾਨ ਗੈਸ ਚੜ੍ਹਨ ਕਾਰਨ ਉਸ ਦਾ ਦਮ ਘੁੱਟ ਗਿਆ। ਜਦੋਂ ਇਕ ਹੋਰ ਵਿਅਕਤੀ ਉਸ ਨੂੰ ਬਚਾਉਣ ਗਿਆ ਤਾਂ ਉਸ ਦੀ ਵੀ ਗੈਸ ਚੜ੍ਹ ਕੇ ਮੌਤ ਹੋ ਗਈ। ਇੱਕ ਹੋਰ ਵਿਅਕਤੀ ਇਸ ਸਮੇਂ ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।



ਐਨਸੀਸੀ ਅਧਿਕਾਰੀ ਇਸ ਮਾਮਲੇ ਸਬੰਧੀ ਕੋਈ ਜਾਣਕਾਰੀ ਨਹੀਂ ਦੇ ਰਹੇ ਹਨ। ਮੌਕੇ 'ਤੇ ਪਹੁੰਚੇ ਥਾਣਾ ਸਿਟੀ ਦੇ ਐੱਸਐੱਚਓ ਪਵਨ ਕੁਮਾਰ ਨੇ ਦੱਸਿਆ ਕਿ ਘਟਨਾ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਹਸਪਤਾਲ 'ਚ ਜ਼ੇਰੇ ਇਲਾਜ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਸੀ ਹਿਮਾਂਸ਼ੂ ਜੈਨ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ 48 ਘੰਟਿਆਂ ਵਿੱਚ ਜਾਂਚ ਪੂਰੀ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਹੈ। ਰਿਪੋਰਟ ਆਉਣ ਤੋਂ ਬਾਅਦ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।



Accident While Installing Sewer Connection Two People Die Due To Gas Leak


Popular Posts
Just Now