ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Amritsar 'ਚ ਥਾਣੇ ਦੇ ਬਾਹਰ ਧਮਾਕਾ, ਕੰਬੀਆਂ ਘਰਾਂ ਦੀਆਂ ਕੰਧਾਂ-ਖਿੜਕੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ

Explosion-Outside-Police-Station


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਅੰਮ੍ਰਿਤਸਰ ਦੇ ਥਾਣਾ ਅਜਨਾਲਾ ਦੇ ਬਾਹਰ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਇਸ (ਆਈਈਡੀ) ਮਿਲਣ ਦਾ ਮਾਮਲਾ ਅਜੇ ਸੁਲਝਿਆ ਨਹੀਂ ਹੈ, ਇਸੇ ਦੌਰਾਨ ਦੇਰ ਰਾਤ ਗੁਰਬਖਸ਼ ਨਗਰ ਚੌਕੀ ਦੇ ਬਾਹਰ ਫਿਰ ਧਮਾਕਾ ਹੋਣ ਦੀ ਘਟਨਾਸਾਹਮਣੇ ਆਈ ਹੈ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।


ਮਾਮਲੇ ਦੀ ਜਾਂਚ ਸ਼ੁਰੂ


ਰਾਤ 3 ਵਜੇ ਇਕ ਜ਼ਬਰਦਸਤ ਧਮਾਕਾ ਹੋਇਆ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਚੁੱਪ ਧਾਰੀ ਹੋਈ ਹੈ। ਘਟਨਾ ਸਬੰਧੀ ਏ.ਸੀ.ਪੀ ਜਸਪਾਲ ਸਿੰਘ ਨੇ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਨਾਲ ਪੂਰਾ ਇਲਾਕਾ ਡਰ ਗਿਆ। ਲੋਕ ਘਰਾਂ ਤੋਂ ਬਾਹਰ ਨਿਕਲ ਗਏ।


ਜ਼ੋਰਦਾਰ ਧਮਾਕੇ ਕਾਰਨ ਕੰਬੇ ਘਰ


ਦੱਸਿਆ ਜਾ ਰਿਹਾ ਹੈ ਕਿ ਜਿਸ ਥਾਣੇ 'ਚ ਧਮਾਕਾ ਹੋਇਆ, ਉਸ ਦੇ ਨੇੜੇ ਇਕ ਪਾਸੇ ਮੰਦਰ ਅਤੇ ਦੂਜੇ ਪਾਸੇ ਦਰਗਾਹ ਹੈ। ਨਾਲ ਹੀ ਇਹ ਇਲਾਕਾ ਕਾਫੀ ਵਿਅਸਤ ਹੈ। ਲੋਕਾਂ ਦਾ ਕਹਿਣਾ ਹੈ ਕਿ ਧਮਾਕੇ ਦੌਰਾਨ ਉਨ੍ਹਾਂ ਦੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਹਿੱਲ ਗਏ।


ਦੱਸ ਦੇਈਏ ਕਿ ਇਸ ਤੋਂ 5 ਦਿਨ ਪਹਿਲਾਂ ਅੰਮ੍ਰਿਤਸਰ ਦੇ ਥਾਣਾ ਅਜਨਾਲਾ ਦੇ ਬਾਹਰ ਬੰਬ ਵਰਗੀ ਸ਼ੱਕੀ ਚੀਜ਼ ਮਿਲੀ ਸੀ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।


ਆਈਈਡੀ ਵਰਗੀ ਸ਼ੱਕੀ ਵਸਤੂ ਮਿਲੀ


ਦੱਸ ਦੇਈਏ ਕਿ ਪਹਿਲਾਂ ਮੋਹਾਲੀ, ਫਿਰ ਤਰਨਤਾਰਨ ਅਤੇ ਹੁਣ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ IED (ਇੱਕ ਕਿਸਮ ਦਾ ਗੈਰ-ਰਵਾਇਤੀ ਵਿਸਫੋਟਕ ਹਥਿਆਰ) ਵਰਗੀ ਸ਼ੱਕੀ ਵਸਤੂ ਨੂੰ ਰੱਖਣਾ ਸੁਰੱਖਿਆ ਏਜੰਸੀ ਲਈ ਚੁਣੌਤੀ ਬਣਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਹਥਿਆਰ, ਨਸ਼ੀਲੇ ਪਦਾਰਥ ਅਤੇ ਆਈਈਡੀ ਲਗਾਤਾਰ ਭੇਜੇ ਜਾ ਰਹੇ ਹਨ।

Explosion Outside Police Station In Amritsar


Popular Posts
Just Now