ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Swearing-in ceremony - ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਜ਼ਿਮਨੀ ਚੋਣਾਂ ਦੇ ਨਵੇਂ ਚੁਣੇ ਵਿਧਾਇਕਾਂ ਨੂੰ ਚੁਕਾਈ ਸਹੁੰ

Swearing-in ceremony - ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਜ਼ਿ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਧਾਨ ਸਭਾ ਵਿਚ ਅੱਜ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਉਪ ਚੋਣਾਂ ਜਿੱਤਣ ਵਾਲੇ ਤਿੰਨ ਵਿਧਾਇਕਾਂ ਨੇ ਸਹੁੰ ਚੁੱਕੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਨਵੇਂ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।


ਚੱਬੇਵਾਲ ਤੋਂ ਡਾ. ਇਸ਼ਾਂਕ ਚੱਬੇਵਾਲ ਨੇ ਚੁੱਕੀ ਸਹੁੰ

ਚੱਬੇਵਾਲ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਡਾ. ਇਸ਼ਾਂਕ ਚੱਬੇਵਾਲ ਨੇ ਸਭ ਤੋਂ ਪਹਿਲਾਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਡਾਕਟਰ ਚੱਬੇਵਾਲ ਨੇ ਆਪਣੀ ਜਿੱਤ ਨੂੰ ਇਲਾਕੇ ਦੇ ਲੋਕਾਂ ਦੀ ਸੇਵਾ ਅਤੇ ਵਿਕਾਸ ਦੇ ਪ੍ਰਤੀ ਸਮਰਪਿਤ ਕੀਤਾ।


ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਬਣੇ

ਡੇਰਾ ਬਾਬਾ ਨਾਨਕ ਤੋਂ ‘ਆਪ’ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵੀ ਸਹੁੰ ਚੁੱਕੀ। ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਦੇ ਭਰੋਸੇ 'ਤੇ ਖਰਾ ਉਤਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨਗੇ।


ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਚੁੱਕੀ ਸਹੁੰ

ਗਿੱਦੜਬਾਹਾ ਤੋਂ ਨਵੇਂ ਚੁਣੇ ਗਏ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੀ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਉਨ੍ਹਾਂ ਆਪਣੀ ਜਿੱਤ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦਾ ਨਤੀਜਾ ਦੱਸਿਆ।


ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਵਧਾਈ ਦਿੱਤੀ ਅਤੇ ਲੋਕਾਂ ਦੀ ਸੇਵਾ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਦਾ ਸੰਦੇਸ਼ ਵੀ ਦਿੱਤਾ।

Speaker Kultar Singh Sandhwan Administers Oath To Newly Elected MLAs Of Punjab By elections


Popular Posts
Just Now