ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗਊਸ਼ਾਲਾ 'ਚ ਸ਼ਰਾਰਤੀ ਅਨਸਰਾਂ ਨੇ ਗਊਆਂ ਨੂੰ ਖੁਆਇਆ ਜ਼ਹਿਰੀਲਾ ਪਦਾਰਥ, ਦਰਜਨ ਗਊਂਆਂ ਦੀ ਮੌਤ, ਮਾਮਲੇ ਨੂੰ ਲੈ ਕੇ ਸ਼ਹਿਰ 'ਚ ਮਚੀ ਹਲਚਲ

Miscreants-Poisoned-Cows-In-A-Co


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ  : ਫਗਵਾੜਾ 'ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਗਾਵਾਂ ਨੂੰ ਜ਼ਹਿਰੀਲਾ ਪਦਾਰਥ ਖੁਆ ਦਿੱਤਾ, ਜਿਸ ਕਾਰਨ ਦਰਜਨ ਦੇ ਕਰੀਬ ਗਾਵਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਕਈਆਂ ਦਾ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਨੇ ਪੂਰੇ ਸ਼ਹਿਰ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ।


ਪ੍ਰਾਪਤ ਜਾਣਕਾਰੀ ਅਨੁਸਾਰ ਫਗਵਾੜਾ ਦੀ ਸ਼੍ਰੀ ਕ੍ਰਿਸ਼ਨ ਗਊਸ਼ਾਲਾ 'ਚ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਗਾਵਾਂ ਨੂੰ ਜ਼ਹਿਰ ਦੇ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਦਰਜਨ ਦੇ ਕਰੀਬ ਗਾਵਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈਆਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਤੋਂ ਬਾਅਦ ਲੋਕਾਂ 'ਚ ਭਾਰੀ ਰੋਸ ਹੈ। ਇਸ ਦੇ ਨਾਲ ਹੀ ਹਿੰਦੂ ਸੰਗਠਨਾਂ ਨੇ ਅੱਜ ਤੋਂ ਫਗਵਾੜਾ ਸ਼ਹਿਰ ਵਿੱਚ ਦੁਕਾਨਾਂ ਬੰਦ ਰੱਖਣ ਦਾ ਸੱਦਾ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਹਿੰਦੂ ਸੰਗਠਨ ਦੇ ਆਗੂ ਦੀਪਕ ਭਾਰਦਵਾਜ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਘਿਨਾਉਣੇ ਕਾਰੇ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਜ਼ਮ ਫੜੇ ਨਹੀਂ ਜਾਂਦੇ ਉਹ ਦੁਕਾਨਾਂ ਬੰਦ ਰੱਖਣਗੇ।


ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਸ ਤੋਂ ਵੱਧ ਦਰਦਨਾਕ ਕੋਈ ਹਾਦਸਾ ਨਹੀਂ ਹੋ ਸਕਦਾ। ਗਊਸ਼ਾਲਾ ਵਿੱਚ ਜ਼ਹਿਰ ਖਾਣ ਨਾਲ ਅੱਧੀ ਦਰਜਨ ਗਾਵਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਗਊਆਂ ਵੀ ਇਸ ਤੋਂ ਪੀੜਤ ਹਨ। 4-5 ਗਾਵਾਂ ਨੂੰ ਬਚਾਇਆ ਗਿਆ ਹੈ। ਪੁਲਿਸ ਨੇ ਵੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Miscreants Poisoned Cows In A Cowshed Dozens Of Cows Died


Popular Posts
Just Now