ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

SIT ਸਾਹਮਣੇ ਪੇਸ਼ ਹੋਏ ਰਣਜੀਤ ਸਿੰਘ ਢੱਡਰੀਆਂਵਾਲਾ, ਚੱਲ ਰਹੀ ਪੁੱਛਗਿੱਛ

SIT ਸਾਹਮਣੇ ਪੇਸ਼ ਹੋਏ ਰਣਜੀਤ ਸਿੰਘ ਢੱਡਰੀਆਂਵਾਲਾ, ਚੱਲ ਰਹੀ ਪੁੱਛਗਿੱਛ


LPTV / Chandigarh

ਪਟਿਆਲਾ ਵਿੱਚ ਅੱਜ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਕੋਲੋਂ ਕੋਟਕਪੁਰਾ ਗੋਲੀਕਾਂਡ ਦੀ SIT ਸਰਕਿੱਟ ਹਾਊਸ ਵਿੱਚ ਪੁੱਛਗਿੱਛ ਕਰੇਗੀ।ਇਸ ਤੋਂ ਪਹਿਲਾਂ ਫਰੀਦਕੋਟ ਵਿੱਚ 2 ਜੁਲਾਈ ਨੂੰ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਪਰ ਉਸ ਦਿਨ ਉਹ ਕਿਸੇ ਕਾਰਨਾਂ ਕਰਕੇ SIT ਸਾਹਮਣੇ ਪੇਸ਼ ਨਹੀਂ ਹੋ ਸਕੇ ਸੀ।

ਦੱਸ ਦੇਈਏ ਕਿ ਫਰੀਦਕੋਟ ਵਿੱਚ ਸਿੱਖ ਪ੍ਰਚਾਰਕ ਪੰਥਪ੍ਰੀਤ ਕੋਲੋਂ ਵੀ SIT ਪੁਛ ਗਿੱਛ ਕਰ ਚੁੱਕੀ ਹੈ।ਢੱਡਰੀਆਂ ਵਾਲੇ ਤੇ ਭਾਈ ਪੰਥਪ੍ਰੀਤ ਸਿੰਘ ਕੋਟਕਪੁਰਾ ਗੋਲੀ ਕਾਂਡ ਤੋਂ ਬਾਅਦ ਚੌਕ ਵਿੱਚ ਲੱਗੇ ਸਿੱਖਾਂ ਦੇ ਰੋਸ ਧਰਨੇ ਦੀ ਅਗਵਾਈ ਕਰ ਰਹੇ ਸਨ। ਢੱਡਰੀਆਂ ਵਾਲਾ ਕੁੱਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਪਰਤੇ ਹਨ। 

ਕੈਪਟਨ ਸਰਕਾਰ ਵੱਲੋਂ ਬਣਾਈ ਨਵੀਂ ਵਿਸ਼ੇਸ਼ ਜਾਂਚ ਟੀਮ ਪੜਤਾਲ ਕਰ ਰਹੀ ਹੈ।ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਵੀ ਪੁੱਛਗਿੱਛ ਹੋ ਚੁੱਕੀ ਹੈ। ਮੰਨਿਆ ਜਾ ਰਿਹਾ ਹੈ ਕਿ ਸਿੱਟ ਜਲਦ ਤੋਂ ਜਲਦ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣਾ ਚਾਹੁੰਦੀ ਹੈ।

Ranjit Singh Dhadrianwala appeared before SIT ongoing interrogation


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now