ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬਿਜਲੀ ਨੂੰ ਲੈ ਕੇ Punjab ਸਰਕਾਰ ਦਾ ਅਹਿਮ ਫੈਸਲਾ, 264 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ ਹੋਣਗੇ ਸਥਾਪਿਤ

ਬਿਜਲੀ ਨੂੰ ਲੈ ਕੇ Punjab ਸਰਕਾਰ ਦਾ ਅਹਿਮ ਫੈਸਲਾ, 264 ਮੈਗਾਵਾਟ ਦੀ ਸ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸੂਬੇ ਨੂੰ ਸੂਰਜੀ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ  264 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰੇਕ ਪਲਾਂਟ ਦੀ ਸਮਰੱਥਾ 4 ਮੈਗਾਵਾਟ ਹੋਵੇਗੀ।




ਉਨ੍ਹਾਂ ਨੇ ਬੀਤੇ ਦਿਨ ਇੱਥੇ ਮੈਸਰਜ਼ ਵੀਪੀ ਸੋਲਰ ਜਨਰੇਸ਼ਨ ਨਿੱਜੀ ਲਿਮਟਿਡ ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਲੇਟਰ ਆਫ ਐਵਾਰਡ (ਐੱਲਓਏ) ਸੌਂਪਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਪੀਐਸਪੀਸੀਐਲ ਦੇ 66-ਕੇਵੀ ਸਬ ਸਟੇਸ਼ਨਾਂ ਦੇ ਨੇੜੇ ਲਗਾਇਆ ਜਾਵੇਗਾ।




ਦੱਸਿਆ ਗਿਆ ਹੈ ਕਿ ਇਸ ਕੰਪਨੀ ਦੀ ਚੋਣ ਪਾਰਦਰਸ਼ੀ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ। ਇਸ ਤੋਂ ਬਾਅਦ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਨੇ 2.38 ਰੁਪਏ ਪ੍ਰਤੀ ਕਿਲੋਵਾਟ ਘੰਟੇ ਦੀ ਦਰ ’ਤੇ ਪੀਐਸਪੀਸੀਐਲ ਨੂੰ 25 ਸਾਲਾਂ ਲਈ ਪੀ.ਪੀ.ਏ. ਤਹਿਤ ਸੌਰ ਊਰਜਾ ਪ੍ਰਦਾਨ ਕਰਨ ਲਈ ਸਹਿਮਤੀ ਦਿੱਤੀ ਹੈ।



176 ਕਰੋੜ ਰੁਪਏ ਦੀ ਸਾਲਾਨਾ ਬੱਚਤ ਦੀ ਸੰਭਾਵਨਾ


 ਅਮਨ ਅਰੋੜਾ ਨੇ ਦੱਸਿਆ ਕਿ ਸੂਰਜੀ ਊਰਜਾ ਦਾ ਇਹ ਕਮਰਸ਼ੀਅਲ ਪ੍ਰੋਜੈਕਟ ਦਸੰਬਰ 2025 ਤੱਕ ਮੁਕੰਮਲ ਹੋ ਜਾਵੇਗਾ। ਇੱਕ ਵਾਰ ਪ੍ਰੋਜੈਕਟ ਚਾਲੂ ਹੋਣ 'ਤੇ ਸਾਲਾਨਾ 400 ਮਿਲੀਅਨ ਯੂਨਿਟ ਬਿਜਲੀ ਉਤਪਾਦਨ ਹੋਵੇਗਾ। ਇਸ ਫੀਡਰ-ਅਧਾਰਤ ਸੋਲਰਾਈਜ਼ੇਸ਼ਨ ਪ੍ਰੋਜੈਕਟ ਨੂੰ ਲਾਗੂ ਕਰਨ ਨਾਲ ਖੇਤੀਬਾੜੀ ਬਿਜਲੀ ਸਬਸਿਡੀ ਵਿਚ ਲਗਭਗ 176 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦੀ ਸੰਭਾਵਨਾ ਹੈ। ਇਹ ਪ੍ਰੋਜੈਕਟ ਰਾਜ ਦੀ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ ਅਤੇ ਨਾਲ ਹੀ ਊਰਜਾ ਦੇ ਰਵਾਇਤੀ ਸਰੋਤਾਂ 'ਤੇ ਨਿਰਭਰਤਾ ਨੂੰ ਘਟਾਉਂਦੇ ਹੋਏ ਕਾਰਬਨ ਨਿਕਾਸ ਨੂੰ ਘਟਾਏਗਾ। ਇਨ੍ਹਾਂ ਸੂਰਜੀ ਊਰਜਾ ਪਲਾਂਟਾਂ ਤੋਂ ਪੈਦਾ ਹੋਣ ਵਾਲੀ ਊਰਜਾ ਨੂੰ ਰਾਜ ਵਿਚ ਡਿਸਟਰੀਬਿਊਟਡ ਐਨਰਜੀ ਕੰਪੋਨੈਂਟ ਆਫ਼ ਰੀਨਿਊਏਬਲ ਪਰਚੇਜ਼ ਔਬਿਲਗੇਸ਼ਨ (ਆਰਪੀਓ) ਅਧੀਨ ਟੀਚਿਆਂ ਵਿੱਚ ਸ਼ਾਮਲ ਮੰਨਿਆ ਜਾਵੇਗਾ।




 ਅਮਨ ਅਰੋੜਾ ਨੇ ਪੇਡਾ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਸੁਚਾਰੂ ਢੰਗ ਨਾਲ ਅਤੇ ਸਮੇਂ ਸਿਰ ਲਾਗੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਹੋਵੇਗਾ, ਜਿਸ ਨਾਲ ਸੂਬੇ ਵਿੱਚ ਗੈਰ-ਰਵਾਇਤੀ ਊਰਜਾ ਖੇਤਰ ਵਿੱਚ ਹੁਨਰਮੰਦ ਅਤੇ ਅਰਧ-ਹੁਨਰਮੰਦ ਵਿਅਕਤੀਆਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।




ਇਸ ਮੌਕੇ ਪੇਡਾ ਦੇ ਡਾਇਰੈਕਟਰ ਸ਼੍ਰੀ ਐਮ.ਪੀ. ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਮੈਸਰਜ਼ ਵੀ.ਪੀ. ਸੋਲਰ ਜਨਰੇਸ਼ਨ ਪ੍ਰਾ. ਲਿਮਟਿਡ ਦੇ ਡਾਇਰੈਕਟਰ ਪ੍ਰਮੋਦ ਚੌਧਰੀ, ਹਰਪਾਲ ਸਿੰਘ ਸੰਧੂ ਹਾਜ਼ਰ ਸਨ।

66 Solar Power Plants With A Capacity Of 264 MW Will Be Established


Popular Posts
Just Now