ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Punjab Government - ਰਾਸ਼ਨ ਵੰਡ 'ਚ ਪਾਰਦਰਸ਼ਤਾ ਲਿਆਉਣ ਲਈ 14,420 ਈ-ਪੀਓਐੱਸ ਕਿੱਟਾਂ ਖਰੀਦੀਆਂ - ਲਾਲ ਚੰਦ ਕਟਾਰੂਚਕ

Punjab Government - ਰਾਸ਼ਨ ਵੰਡ 'ਚ ਪਾਰਦਰਸ਼ਤਾ ਲਿਆਉਣ ਲਈ 14,420 ਈ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸਾਲ 2024 ਵਿਚ ਵਿਭਾਗ ਦੇ ਕੰਮਕਾਜ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਈ-ਪੀਓਐਸ ਡਿਵਾਈਸ ਅਤੇ ਆਈਰਿਸ ਸਕੈਨਰ ਦੇ ਨਾਲ ਨਾਲ ਇਲੈਕਟ੍ਰਾਨਿਕ ਤਰਾਜੂ ਸਮੇਤ 14,420 ਈ-ਪੀਓਐਸ ਕਿੱਟਾਂ ਖਰੀਦੀਆਂ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਕਿਹਾ ਕਿ ਈ-ਪੀਓਐਸ ਮਸ਼ੀਨਾਂ ਅਤੇ ਇਲੈਕਟ੍ਰਾਨਿਕ ਕਾਊਂਟਰਾਂ ਦਾ ਪੰਜ ਸਾਲਾਂ ਦੀ ਮਿਆਦ ਲਈ ਸਹੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ  ਟੈਂਡਰ ਅਲਾਟ ਕੀਤੇ ਗਏ ਹਨ।


ਡਿਪੂ ਹੋਲਡਰਾਂ ਨੂੰ ਮਿਲੇਗਾ ਲਾਭ


ਹੁਣ ਹਰ ਰਾਸ਼ਨ ਡਿਪੂ 'ਤੇ ਈ-ਪੀਓਐਸ ਕਿੱਟਾਂ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ ਅਤੇ ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਇਨ੍ਹਾਂ ਡਿਪੂਆਂ 'ਤੇ ਭਾਲ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਲਗਾਈਆਂ ਜਾਣ। ਉਨ੍ਹਾਂ ਦੱਸਿਆ ਕਿ ਸਾਲ 2016 ਵਿਚ ਡਿਪੂ ਹੋਲਡਰਾਂ ਦੀ ਮਾਰਜਨ ਮਨੀ 50 ਰੁਪਏ ਪ੍ਰਤੀ ਕੁਇੰਟਲ ਸੀ, ਜਿਸ ਨੂੰ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ ਅਤੇ ਇਹ ਵਾਧਾ ਅਪ੍ਰੈਲ 2024 ਤੋਂ ਲਾਗੂ ਕੀਤਾ ਗਿਆ ਹੈ। ਨਤੀਜੇ ਵਜੋਂ ਇਸ ਸਬੰਧੀ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ 14,400 ਰਾਸ਼ਨ ਡਿਪੂ ਹੋਲਡਰਾਂ ਨੂੰ ਫਾਇਦਾ ਹੋਵੇਗਾ।


ਸਫਲ ਹਾੜੀ ਸੀਜ਼ਨ-

ਇਸ ਤੋਂ ਇਲਾਵਾ, ਵਿਭਾਗ ਨੇ ਕੇਂਦਰੀ ਪੂਲ ਲਈ 124.57 ਲੱਖ ਟਨ (ਐਲਐਮਟੀ) ਕਣਕ ਦੀ ਖਰੀਦ ਕਰਕੇ ਅਤੇ 12.57 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਵਾ ਕੇ ਹਾੜੀ ਦੇ ਸੀਜ਼ਨ ਨੂੰ ਸਫਲ ਬਣਾਉਣਾ ਯਕੀਨੀ ਬਣਾਇਆ ਹੈ। 9 ਲੱਖ ਕਿਸਾਨਾਂ ਦੇ ਖਾਤਿਆਂ 'ਚ 28,340.95 ਕਰੋੜ ਰੁਪਏ ਜਮ੍ਹਾਂ ਕੀਤੇ ਗਏ ਹਨ। ਇਸੇ ਤਰ੍ਹਾਂ ਸਾਉਣੀ ਦੇ ਸੀਜ਼ਨ ਦੌਰਾਨ ਵਿਭਾਗ ਨੇ 172.93 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਅਤੇ ਲਗਭਗ 8 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 40,119.76 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਵਾਈ।


ਲੀਗਲ ਮੈਟਰੋਲੋਜੀ ਵਿੰਗ

ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਖ਼ਤ ਕਾਰਵਾਈ ਕਰਦਿਆਂ ਲੀਗਲ ਮੈਟਰੋਲੋਜੀ ਵਿੰਗ ਨੇ ਸਹੀ ਵਜ਼ਨ ਅਤੇ ਮਿਕਦਾਰ ਵਿੱਚ ਸਾਮਾਨ ਵੇਚਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਕੇ 18.64 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਹੈ।

14 420 E POS Kits Purchased To Bring Transparency In Ration Distribution Lal Chand Kataruchak

Punjab Government - ਰਾਸ਼ਨ ਵੰਡ 'ਚ ਪਾਰਦਰਸ਼ਤਾ ਲਿਆਉਣ ਲਈ 14,420 ਈ


Popular Posts
Just Now