ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Punjab - ਲੌਂਗੋਵਾਲ 'ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਕਾਤਲ ਨੇ ਧੀ ਨਾਲ ਵਿਆਹ ਕਰਨ ਦਾ ਬਣਾਇਆ ਦਬਾਅ, ਮਨ੍ਹਾ ਕਰਨ 'ਤੇ ਉਤਾਰਿਆ ਮੌਤ ਦੇ ਘਾਟ

Punjab-Kabaddi-Player-Shot-Dead-


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਦੇਸੂਪੁਰਾ ਕੋਠੇ (ਲੌਂਗੋਵਾਲ) ਵਿਚ ਬੀਤੀ ਰਾਤ ਇਕ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 24 ਸਾਲਾ ਜਗਪਾਲ ਸਿੰਘ ਉਰਫ ਜੱਗੀ ਵਜੋਂ ਹੋਈ ਹੈ। ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ।


ਮ੍ਰਿਤਕ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਮੁਲਜ਼ਮ ਚਮਕੌਰ ਸਿੰਘ ਚੀਮਾ ਮੰਡੀ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਨਜ਼ਦੀਕੀ ਦੋਸਤ ਹੈ। ਉਹ ਆਪਣੀ ਦੂਜੀ ਪਤਨੀ ਦੀ ਧੀ ਨਾਲ ਜਗਪਾਲ ਦਾ ਜ਼ਬਰਦਸਤੀ ਵਿਆਹ ਕਰਵਾਉਣਾ ਚਾਹੁੰਦਾ ਸੀ। ਜਦੋਂ ਜਗਪਾਲ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਤਾਂ ਦੋਸ਼ੀ ਨੇ ਪਹਿਲਾਂ ਉਸ ਨੂੰ ਕਈ ਵਾਰ ਧਮਕੀਆਂ ਦਿੱਤੀਆਂ ਅਤੇ ਆਖਰਕਾਰ ਉਸ ਦੇ ਘਰ 'ਚ ਦਾਖਲ ਹੋ ਕੇ ਜਗਪਾਲ ਨੂੰ ਗੋਲੀ ਮਾਰ ਦਿੱਤੀ।


ਲੌਂਗੋਵਾਲ ਥਾਣੇ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਕਤਲ ਪਰਿਵਾਰਕ ਰੰਜਿਸ਼ ਅਤੇ ਵਿਆਹ ਦੇ ਝਗੜੇ ਦਾ ਨਤੀਜਾ ਹੈ। ਮ੍ਰਿਤਕ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਦੱਸਿਆ ਕਿ ਮੁਲਜ਼ਮ ਚਮਕੌਰ ਸਿੰਘ ਦੇ ਦੋ ਵਿਆਹ ਹੋਏ ਸਨ। ਉਹ ਆਪਣੀ ਦੂਜੀ ਪਤਨੀ ਦੀ ਲੜਕੀ ਦਾ ਜਗਪਾਲ ਨਾਲ ਜ਼ਬਰਦਸਤੀ ਵਿਆਹ ਕਰਵਾਉਣਾ ਚਾਹੁੰਦਾ ਸੀ।



ਪੁਲਿਸ ਅਨੁਸਾਰ ਮ੍ਰਿਤਕ ਜਗਪਾਲ ਸਿੰਘ ਉਭਰਦਾ ਕਬੱਡੀ ਖਿਡਾਰੀ ਸੀ ਅਤੇ ਇਲਾਕੇ ਵਿਚ ਹੋਣਹਾਰ ਖਿਡਾਰੀ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਵਿਚ ਹੀ ਨਹੀਂ ਬਲਕਿ ਖੇਡ ਜਗਤ ਵਿੱਚ ਵੀ ਸੋਗ ਦੀ ਲਹਿਰ ਹੈ।




ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਜਗਪਾਲ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਮੁਲਜ਼ਮ ਚਮਕੌਰ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।


ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਅਸੀਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Punjab Kabaddi Player Shot Dead In Longowal Killer Pressured Daughter To Marry Him Shot Dead On Refusal


Popular Posts
Just Now