ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੇ ਕਾਲਜਾਂ 'ਚ ਜਲਦ ਸ਼ੁਰੂ ਹੋਏਗੀ ਟੀਕਾਕਰਨ ਮੁਹਿੰਮ

Vaccination-campaign-will-start-


LPTV / Chandigarh

ਸੂਬੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਰਕਾਰ ਵੱਲੋਂ ਜਲਦ ਹੀ ਪੰਜਾਬ ਦੇ ਕਾਲਜਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਸਮੇਤ ਪ੍ਰਸ਼ਾਸਕੀ ਅਤੇ ਅਕਾਦਮਿਕ ਸਟਾਫ਼ ਦੇ ਟੀਕਾਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ। ਕਾਲਜਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜੁਲਾਈ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਲਾਇਆ ਜਾਵੇਗਾ। ਇਸ ਸਬੰਧੀ ਫੈਸਲਾ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਹੈਲਥ ਸੈਕਟਰ ਰਿਸਪਾਂਸ ਅਤੇ ਖਰੀਦ ਕਮੇਟੀ ਦੀ 96ਵੀਂ ਮੀਟਿੰਗ ਦੌਰਾਨ ਲਿਆ ਗਿਆ।

ਉਹਨਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪਾਜ਼ੇਟਿਵ ਕੇਸਾਂ ਸਬੰਧੀ ਅੰਕੜਿਆਂ ਦੀ ਹਫ਼ਤਾਵਾਰੀ ਸਮੀਖਿਆ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਇਕ ਟੀਮ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਕੋਵਿਡ ਦਾ ਖ਼ਤਰਾ ਵਧਣ ’ਤੇ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ।

ਉਨ੍ਹਾਂ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਸਾਰੇ ਜ਼ਿਲ੍ਹਿਆਂ ਵੱਲੋਂ ਕੋਵਾ ਐਪ ’ਤੇ ਸਹੀ ਟੈਸਟਿੰਗ ਡਾਟਾ ਦਰਜ ਅਤੇ ਅਪਡੇਟ ਕੀਤਾ ਜਾਵੇ ਅਤੇ ਇਹ ਡਾਟਾ ਰੋਜ਼ਾਨਾ ਕੋਵਿਡ ਰਿਪੋਰਟ ਵਿੱਚ ਦਰਸਾਇਆ ਜਾਵੇ। ਉਹਨਾਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਹ ਕਾਰਜ ਮੁਕੰਮਲ ਕਰਨ ਹਿੱਤ ਇੱਕ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ। ਸਿਹਤ ਵਿਭਾਗ ਨੂੰ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਅਤੇ ਹੋਰ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਵਿੱਚ ਫ਼ਤਹਿ ਕਿੱਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਅਤੇ ਇਸ ਸੰਬੰਧੀ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਵੀ ਦਿੱਤੇ।

Vaccination campaign will start soon in colleges of Punjab


Popular Posts
Just Now