Jalandhar ਨਗਰ ਨਿਗਮ ਨੂੰ ਜਲਦ ਮਿਲੇਗਾ ਮੇਅਰ, ਡਿਵੀਜ਼ਨਲ ਕਮਿਸ਼ਨਰ ਨੇ ਇਸ ਦਿਨ ਰੱਖੀ ਮੀਟਿੰਗ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ 11 ਜਨਵਰੀ ਨੂੰ ਮੀਟਿੰਗ ਬੁਲਾਈ ਹੈ। ਜਾਣਕਾਰੀ ਅਨੁਸਾਰ ਅੱਜ ਰੈੱਡ ਕਰਾਸ ਭਵਨ ਜਲੰਧਰ ਵਿਖੇ ਬੁਲਾਈ ਗਈ ਮੀਟਿੰਗ ਦੌਰਾਨ ਨਗਰ ਨਿਗਮ ਜਲੰਧਰ ਵਿੱਚ ਚੁਣੇ ਗਏ ਸਾਰੇ ਕੌਂਸਲਰਾਂ ਨੂੰ ਵੀ ਸਹੁੰ ਚੁਕਾਈ ਜਾਵੇਗੀ। ਇਸ ਦੇ ਨਾਲ ਹੀ ਮੀਟਿੰਗ ਤੋਂ ਬਾਅਦ ਨਵੇਂ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।
-11 ਜਨਵਰੀ ਨੂੰ ਹੋਵੇਗੀ ਮੀਟਿੰਗ
ਇਹ ਮੀਟਿੰਗ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਵੱਲੋਂ 11 ਜਨਵਰੀ ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 3 ਵਜੇ ਰੱਖੀ ਗਈ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਜਲੰਧਰ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਹੁਣ ਸਿਰਫ 11 ਜਨਵਰੀ ਨੂੰ ਐਲਾਨ ਹੋਣਾ ਬਾਕੀ ਹੈ। 11 ਜਨਵਰੀ ਤੋਂ ਬਾਅਦ ਪਤਾ ਲੱਗੇਗਾ ਕਿ ਸ਼ਹਿਰ ਦੀ ਨੁਮਾਇੰਦਗੀ ਕੌਣ ਕਰੇਗਾ।
ਦੱਸ ਦੇਈਏ ਕਿ ਜਲੰਧਰ ਵਿੱਚ ਨਗਰ ਨਿਗਮ ਚੋਣਾਂ ਤੋਂ ਬਾਅਦ ਉਸੇ ਦਿਨ ਹੀ ਨਤੀਜੇ ਐਲਾਨੇ ਗਏ ਸਨ। ਇਸ ਵਿੱਚ ਆਮ ਆਦਮੀ ਪਾਰਟੀ ਨੂੰ 38 ਸੀਟਾਂ ਮਿਲੀਆਂ ਸਨ। ਇਸ ਸਮੇਂ ਆਮ ਆਦਮੀ ਪਾਰਟੀ ਕੋਲ 45 ਕੌਂਸਲਰ ਹਨ, ਜੋ ਕਿ ਬਹੁਮਤ ਦੇ ਅੰਕੜੇ ਤੋਂ 2 ਵੱਧ ਹਨ, ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਕੌਂਸਲਰ ਵਿਨੀਤ ਧੀਰ ਨੂੰ ਜਲੰਧਰ ਦਾ ਮੇਅਰ ਬਣਾਏਗੀ। ਵਿਨੀਤ ਧੀਰ ਸ਼ਹਿਰ ਦੇ ਵੱਡੇ ਵਪਾਰੀ ਹਨ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੇ ਸੰਪਰਕ ਵਿੱਚ ਵੀ ਹਨ।
Jalandhar Municipal Corporation Will Soon Get A Mayor Divisional Commissioner Holds A Meeting On This Day