ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੀ ਸਿਆਸਤ ਦਾ ਅਹਿਮ ਦਿਨ, ਕੈਪਟਨ-ਸੋਨੀਆਂ ਗਾਂਧੀ ਦੀ ਮੀਟਿੰਗ 'ਚ ਹੋ ਸਕਦਾ ਵੱਡਾ ਧਮਾਕਾ

A-big-explosion-can-happen-in-th


LPTV / Chandigarh

ਪੰਜਾਬ ਕਾਂਗਰਸ ਦੇ ਕਲੇਸ਼ ਬਾਰੇ ਅੱਜ ਅਹਿਮ ਫੈਸਲਾ ਹੋਏਗਾ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਕੇ ਅੰਤਿਮ ਫੈਸਲਾ ਲੈਣਗੇ। ਸੂਤਰਾਂ ਮੁਤਾਬਕ ਹਾਈਕਮਾਨ ਮੀਟਿੰਗਾਂ ਦੇ ਲੰਬੇ ਦੌਰ ਮਗਰੋਂ ਸਾਬਕਾ ਮੰਤਰੀ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਵਿਚਾਲੇ ਰੇੜਕਾ ਖਤਮ ਕਰਨ ਲਈ ‘ਪੰਜਾਬ ਫ਼ਾਰਮੂਲਾ’ ਤਿਆਰ ਕਰ ਲਿਆ ਹੈ। ਇਸ ਫਾਰਮੂਲੇ ਨੂੰ ਲਾਗੂ ਕਰਨ ਤੋਂ ਪਹਿਲਾਂ ਹਾਈਕਮਾਨ ਕੈਪਟਨ ਦੀ ਸਹਿਮਤੀ ਲੈਣਾ ਚਾਹੰਦੀ ਹੈ। ਇਸੇ ਲਈ ਕੈਪਟਨ ਨੂੰ ਅੱਜ ਦਿੱਲੀ ਬੁਲਾਇਆ ਹੈ।

ਇਹ ਵੀ ਚਰਚਾ ਹੈ ਕਿ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਵੀ ਦਿੱਲੀ ਸੱਦ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਲੀਡਰਾਂ ਵਿਚਾਲੇ ਤਾਲਮੇਲ ਬੈਠਾ ਕੇ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇਜ਼ ਕਰਨਾ ਚਾਹੁੰਦੀ ਹੈ। ਸੂਤਰਾਂ ਮੁਤਾਬਕ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਨਵੀਂ ਪੇਸ਼ਕਸ਼ ਦੇ ਕੇ ਰਾਜੀ ਕਰ ਲਿਆ ਹੈ ਜਿਸ ਉੱਪਰ ਅੱਜ ਕੈਪਟਨ ਦੀ ਹਾਮੀ ਲਈ ਜਾਣੀ ਹੈ।

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ‘ਪੰਜਾਬ ਫ਼ਾਰਮੂਲੇ’ ਰਾਹੀਂ ਕੈਪਟਨ ਅਮਰਿੰਦਰ ਸਿੰਘ ਦੀ ਨਬਜ਼ ਵੀ ਟੋਹਣਗੇ। ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵੱਲੋਂ ਨਵਜੋਤ ਸਿੱਧੂ ਨੂੰ ਜੋ ਪੇਸ਼ਕਸ਼ ਕੀਤੀ ਗਈ ਹੈ, ਉਸ ਬਾਰੇ ਸੋਨੀਆ ਗਾਂਧੀ ਮੀਟਿੰਗ ਦੌਰਾਨ ਅਮਰਿੰਦਰ ਸਿੰਘ ਦੀ ਰਾਏ ਵੀ ਲੈਣਗੇ। ਜੇਕਰ ਕੈਪਟਨ ਸਹਿਮਤੀ ਦਿੰਦੇ ਹਨ ਤਾਂ ਉਸ ਮਗਰੋਂ ਹਾਈਕਮਾਨ ਅਗਲਾ ਕਦਮ ਚੁੱਕੇਗੀ। ਇਸ ਮਗਰੋਂ ਹੀ ਹਾਈਕਮਾਨ ਨਵਜੋਤ ਸਿੱਧੂ ਨਾਲ ਅਗਲੀ ਗੱਲਬਾਤ ਸਾਂਝੀ ਕਰੇਗੀ।

A big explosion can happen in the meeting of Captain Sonia Gandhi on an important day of Punjab politics


Popular Posts
Just Now