Farmer Protest- ਗਣਤੰਤਰ ਦਿਵਸ ਮੌਕੇ ਕਿਸਾਨ ਕੱਢਣਗੇ ਟਰੈਕਟਰ ਮਾਰਚ, ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਨੇ ਤਿਆਰੀਆਂ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : 26 ਜਨਵਰੀ ਨੂੰ ਕਿਸਾਨਾਂ ਵੱਲੋਂ ਦੁਪਹਿਰ 12:30 ਤੋਂ 1:30 ਵਜੇ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਵਿਚ ਐਮਐਸਪੀ ਸਮੇਤ 13 ਮੰਗਾਂ ਨੂੰ ਲੈ ਕੇ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਦੇਸ਼ ਭਰ ਦੇ ਸ਼ਾਪਿੰਗ ਮਾਲਾਂ, ਸਾਇਲੋ, ਟੋਲ ਪਲਾਜ਼ਿਆਂ, ਭਾਜਪਾ ਦਫ਼ਤਰਾਂ, ਆਗੂਆਂ ਅਤੇ ਘਰਾਂ ਅੱਗੇ ਕੱਢਿਆ ਜਾਵੇਗਾ। ਇਸ ਲਈ ਸਾਰੇ ਕਿਸਾਨ ਆਗੂ ਆਪੋ ਆਪਣੇ ਖੇਤਰਾਂ ਵਿਚ ਸਰਗਰਮ ਰਹਿਣਗੇ। ਸਾਰੇ ਆਗੂਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਦਿੱਲੀ ਵੱਲ ਮਾਰਚ ਕਰਨ ਸਬੰਧੀ ਕਿਸਾਨਾਂ ਦੀ ਅਹਿਮ ਮੀਟਿੰਗ ਹੋਵੇਗੀ। ਇਸ ਵਿਚ ਰਣਨੀਤੀ ਤਿਆਰ ਕੀਤੀ ਜਾਵੇਗੀ।
ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ 14 ਫਰਵਰੀ ਨੂੰ
ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਣੀ ਹੈ। ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਵੀ ਸ਼ਿਫਟਾਂ ਵਿਚ ਉੱਥੇ ਤਾਇਨਾਤ ਕੀਤੀ ਗਈ ਹੈ, ਜੋ ਉਸ ਦੀ ਹਾਲਤ 'ਤੇ ਨਜ਼ਰ ਰੱਖ ਰਹੀ ਹੈ। ਇਸ ਤੋਂ ਇਲਾਵਾ 26 ਜਨਵਰੀ ਨੂੰ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਵੀ ਪੰਜਾਬ ਸਮੇਤ ਸਾਰੇ ਸੂਬਿਆਂ ਵਿਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Farmer Protest Farmers Will Take Out A Tractor March On The Occasion Of Republic Day Preparations Are Underway In Full Swing