ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਵਿਜੀਲੈਂਸ ਬਿਊਰੋ Action 'ਚ - PSPCL ਦੇ ਲਾਈਨਮੈਨ ਤੇ ਮੀਟਰ ਰੀਡਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਮੀਟਰ ਬਦਲਣ ਲਈ ਮੰਗੇ ਸੀ 30 ਹਜ਼ਾਰ

PSPCL-Lineman-And-Meter-Reader-C


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ।


30 ਹਜ਼ਾਰ ਰੁਪਏ ਦੀ ਮੰਗੀ ਰਿਸ਼ਵਤ 


ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਕਥਿਤ ਦੋਸ਼ੀ ਲਾਈਨਮੈਨ ਨੇ ਉਸ ਦੇ ਸ਼ੋਅਰੂਮ ਵਿੱਚ ਨੁਕਸਦਾਰ ਮੀਟਰ ਬਦਲਣ ਅਤੇ ਨਵਾਂ ਬਿਜਲੀ ਮੀਟਰ ਲਗਾਉਣ ਬਦਲੇ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਕਤ ਲਾਈਨਮੈਨ ਇਸ ਕੰਮ ਲਈ ਪਹਿਲਾਂ ਵੀ 20,000 ਰੁਪਏ ਰਿਸ਼ਵਤ ਲੈ ਚੁੱਕਾ ਸੀ ਅਤੇ ਬਾਕੀ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।


-ਦੋਵੇਂ ਮੁਲਜ਼ਮ ਰੰਗੇ ਹੱਥੀਂ ਕਾਬੂ


ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਓਰੋ ਦੀ ਲੁਧਿਆਣਾ ਯੂਨਿਟ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਉਸਦੇ ਸ਼ੋਅਰੂਮ ਵਿੱਚ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮਾਮਲਾ ਕਾਬੂ ਹੇਠ ਲਿਆਂਦਾ ਗਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

PSPCL Lineman And Meter Reader Caught Red handed While Taking Bribe Of Rs 5000


Popular Posts
Just Now