ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਕੋਰੋਨਾ ਦੀ ਰਫ਼ਤਾਰ ਢਿੱਲੀ ਪੈਣ ਮਗਰੋਂ ਹੱਟਣ ਲੱਗੀ ਵਿਦੇਸ਼ੀ ਯਾਤਰਾ ਤੋਂ ਪਾਬੰਦੀ

ਕੋਰੋਨਾ ਦੀ ਰਫ਼ਤਾਰ ਢਿੱਲੀ ਪੈਣ ਮਗਰੋਂ ਹੱਟਣ ਲੱਗੀ ਵਿਦੇਸ਼ੀ ਯਾਤਰਾ ਤੋਂ ਪ


LPTV / Chandigarh

ਜਰਮਨ ਸਰਕਾਰ ਨੇ ਕੋਰੋਨਾ ਦੇ ਡੈਲਟਾ ਵੇਰੀਐਂਟ ਤੋਂ ਪ੍ਰਭਾਵਿਤ ਹੋਏ ਭਾਰਤ, ਬ੍ਰਿਟੇਨ ਤੇ ਪੁਰਤਗਾਲ ਸਮੇਤ ਕਈ ਦੇਸ਼ਾਂ ਦੇ ਨਾਗਰਿਕਾਂ ਦੀ ਯਾਤਰਾ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਜਰਮਨੀ ਦੀ ਸਿਹਤ ਏਜੰਸੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਏਜੰਸੀ ਰਾਬਰਟ ਕੋਚ ਇੰਸਟੀਚਿਊਟ (RKI) ਨੇ ਕਿਹਾ ਕਿ ਭਾਰਤ, ਬ੍ਰਿਟੇਨ ਤੋਂ ਇਲਾਵਾ ਤਿੰਨ ਹੋਰ ਦੇਸ਼ਾਂ ਦੇ ਨਾਗਰਿਕਾਂ 'ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ।

ਇੰਸਟੀਚਿਊਟ ਨੇ ਕਿਹਾ ਕਿ ਨੇਪਾਲ, ਰੂਸ ਨੂੰ ਵੀ ਪਾਬੰਦੀਆਂ ਦੀ ਸੂਚੀ ਤੋਂ ਹਟਾ ਦਿੱਤਾ ਗਿਆ ਹੈ। ਇਨ੍ਹਾਂ ਨੂੰ ਵਾਇਰਲ ਵੇਰੀਐਂਟ ਕੰਟਰੀਜ਼ ਦੀ ਥਾਂ ਵੱਧ ਮਾਮਲੇ ਵਾਲੇ ਦੇਸ਼ਾਂ ਦੀ ਸੂਚੀ 'ਚ ਰੱਖਿਆ ਜਾਵੇਗਾ। ਯੂਰਪੀਅਨ ਯੂਨੀਅਨ ਦੇ ਬਹੁਤੇ ਦੇਸ਼ਾਂ 'ਚ ਭਾਰਤੀਆਂ ਦੀ ਯਾਤਰਾ ਉੱਤੇ ਪਹਿਲਾਂ ਪਾਬੰਦੀ ਸੀ, ਜਿਸ ਨੂੰ ਹੁਣ ਹਟਾਇਆ ਜਾ ਰਿਹਾ ਹੈ।

ਪਾਬੰਦੀ ਨੂੰ ਹਟਾਉਣ ਨਾਲ ਇਹ ਅਸਰ ਹੋਵੇਗਾ ਕਿ ਜਰਨਮੀ ਦੇ ਵਾਸੀ ਜਾਂ ਨਾਗਰਿਕ ਨਾ ਹੋਣ 'ਤੇ ਵੀ ਇਨ੍ਹਾਂ ਦੇਸ਼ਾਂ ਦੀ ਯਾਤਰਾ ਕੀਤੀ ਜਾ ਸਕੇਗੀ। ਹਾਲਾਂਕਿ ਉਨ੍ਹਾਂ ਨੂੰ ਕੁਆਰੰਟੀਨ ਤੇ ਟੈਸਟਿੰਗ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਜਰਮਨੀ ਨੇ ਇਸ ਤੋਂ ਪਹਿਲਾਂ ਵਾਇਰਸ ਵੇਰੀਐਂਟ ਕੰਟਰੀ ਦੀ ਪਾਲਿਸੀ ਅਪਣਾਈ ਸੀ, ਜਿਸ ਤਹਿਤ ਕੋਰੋਨਾ ਵਾਇਰਸ ਦੇ ਨਵੇਂ ਰੂਪ ਨਾਲ ਪ੍ਰਭਾਵਿਤ ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਦੇ ਜਰਮਨੀ 'ਚ ਦਾਖਲ ਹੋਣ 'ਤੇ ਪਾਬੰਦੀ ਸੀ।

ਜਰਮਨ ਦੇ ਸਿਹਤ ਮੰਤਰੀ ਜੇਨਸ ਪੈਨ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਡੈਲਟਾ ਵੇਰੀਐਂਟ ਦੇਸ਼ 'ਚ ਤੇਜ਼ੀ ਨਾਲ ਸਰਗਰਮ ਹੋ ਰਿਹਾ ਹੈ। ਇਸ ਲਈ ਇਸ ਰੂਪ ਨਾਲ ਵੱਧ ਪ੍ਰਭਾਵਿਤ ਦੇਸ਼ਾਂ ਦੇ ਯਾਤਰੀਆਂ 'ਤੇ ਪਾਬੰਦੀ ਹਟਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਟੀਕੇ ਡੈਲਟਾ ਵੇਰੀਐਂਟ ਵਿਰੁੱਧ ਪ੍ਰਭਾਵਸ਼ਾਲੀ ਪਾਏ ਗਏ ਹਨ। ਇਸ ਲਈ ਅਸੀਂ ਪਾਬੰਦੀ ਹਟਾਉਣ ਦਾ ਫੈਸਲਾ ਕਰ ਰਹੇ ਹਾਂ।

The ban on foreign travel started to be removed after the speed of corona slowed down


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now