Jalandhar 'ਚ ਨਸ਼ਿਆਂ ਦੇ ਦੈਂਤ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ, ਸਾਬਕਾ ਸੰਸਦ ਮੈਂਬਰ ਤੇ ਵਿਧਾਇਕ ਨੇ ਲਾਇਆ ਧਰਨਾ, ਲੱਗਾ ਜਾਮ

Jalandhar 'ਚ ਨਸ਼ਿਆਂ ਦੇ ਦੈਂਤ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ, ਸਾਬਕ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਜਲੰਧਰ ਦੇ ਬਸਤੀ ਵਿਚ ਨਸ਼ੇ ਕਾਰਨ ਇੱਕ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ 20 ਸਾਲਾ ਪਾਰਸ ਭਗਤ ਵਜੋਂ ਹੋਈ ਹੈ। ਮੌਤ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਨਹਿਰ ਨੇੜੇ ਧਰਨਾ ਦਿੱਤਾ। ਜਿਸ ਕਾਰਨ ਜਾਮ ਲੱਗ ਗਿਆ ਹੈ।


ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਨਸ਼ਿਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕਰ ਰਹੀ। ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ੇ ਕਾਰਨ ਆਪਣੀ ਜਾਨ ਗੁਆ ਰਿਹਾ ਹੈ। ਗਲੀਆਂ-ਮੁਹੱਲਿਆਂ ਵਿੱਚ ਨਸ਼ੇ ਵੇਚਣੇ ਆਮ ਹੋ ਗਏ ਹਨ। ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਤਾਂ ਜੋ ਨੌਜਵਾਨਾਂ ਨੂੰ ਬਚਾਇਆ ਜਾ ਸਕੇ।


ਲੋਕਾਂ ਨੇ ਦੱਸਿਆ ਕਿ ਪਹਿਲਾਂ ਕਾਜ਼ੀ ਮੰਡੀ ਨਸ਼ਿਆਂ ਨੂੰ ਲੈ ਕੇ ਸੁਰਖੀਆਂ ਵਿੱਚ ਸੀ ਪਰ ਹੁਣ ਭਾਰਗਵ ਕੈਂਪ ਨਸ਼ਿਆਂ ਦਾ ਅੱਡਾ ਬਣ ਗਿਆ ਹੈ। ਲੋਕਾਂ ਦਾ ਦੋਸ਼ ਹੈ ਕਿ ਪਿਛਲੇ 6 ਦਿਨਾਂ 'ਚ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਕਾਰਨ ਦੇਰ ਰਾਤ ਨਸ਼ੇ ਕਾਰਨ 20 ਸਾਲਾ ਨੌਜਵਾਨ ਦੀ ਮੌਤ ਹੋ ਗਈ।

Drug Lord Takes Another Youth s Life In Jalandhar Former MP And MLA Stage Protest Traffic Jam


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now