ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਜ਼ਮੀਨਾਂ ਦੇ ਕੁਲੈਕਟਰ ਰੇਟਾਂ ਨੂੰ ਲੈ ਕੇ ਡੀਸੀ ਨੇ ਕੀਤੀ ਮੀਟਿੰਗ, ਇਸ ਮਹੀਨੇ ਜ਼ਮੀਨਾਂ ਦੇ ਸੋਧੇ ਹੋਏ ਕੁਲੈਕਟਰ ਰੇਟ ਹੋਣਗੇ ਲਾਗੂ

ਜ਼ਮੀਨਾਂ ਦੇ ਕੁਲੈਕਟਰ ਰੇਟਾਂ ਨੂੰ ਲੈ ਕੇ ਡੀਸੀ ਨੇ ਕੀਤੀ ਮੀਟਿੰਗ, ਇਸ ਮ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 1 ਅਪਰੈਲ 2025 ਤੋਂ ਸ਼ਹਿਰ ਵਿੱਚ ਜ਼ਮੀਨਾਂ ਦੇ ਸੋਧੇ ਹੋਏ ਕੁਲੈਕਟਰ ਰੇਟ ਲਾਗੂ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕੁਲੈਕਟਰ ਰੇਟਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ ਹੈ। ਅੱਜ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਸ਼ਹਿਰ ਦੀਆਂ ਜ਼ਮੀਨਾਂ ਦੇ ਕੁਲੈਕਟਰਾਂ ਵਿਚ ਸੋਧ ਬਾਰੇ ਮੀਟਿੰਗ ਕੀਤੀ। ਇਸ ਦੌਰਾਨ ਜ਼ਮੀਨ ਐਕੁਆਇਰ ਤੇ ਮੁੜ ਵਸੇਬਾ ਨਿਯਮ 2013 ਤਹਿਤ ਲੋੜਵੰਦਾਂ ਨੂੰ ਬਣਦਾ ਮੁਆਵਜ਼ਾ ਦੇਣ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ 5 ਮਾਰਚ ਤੱਕ ਸ਼ਹਿਰ ਦੀਆਂ ਜ਼ਮੀਨਾਂ ਦੇ ਕੁਲੈਕਟਰ ਰੇਟ ਸੋਧਣ ਬਾਰੇ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਇਹ ਰਿਪੋਰਟ ਲੋਕਾਂ ਦੇ ਸੁਝਾਅ ਲਈ ਭੇਜੀ ਜਾਵੇਗੀ, ਜਿਨ੍ਹਾਂ ਤੋਂ 20 ਮਾਰਚ ਤੱਕ ਸੁਝਾਅ ਲਏ ਜਾਣਗੇ। ਇਸ ਤੋਂ ਬਾਅਦ 25 ਮਾਰਚ 2025 ਨੂੰ ਕੁਲੈਕਟਰ ਰੇਟ ਬਾਰੇ ਅੰਤਿਮ ਫ਼ੈਸਲਾ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ 1 ਅਪਰੈਲ 2025 ਤੋਂ ਨਵੇਂ ਕੁਲੈਕਟਰ ਰੇਟ ਲਾਗੂ ਕੀਤੇ ਜਾਣਗੇ।



ਜ਼ਿਕਰਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ ਇਸ ਤੋਂ ਪਹਿਲਾਂ ਸਾਲ 2021 ਵਿਚ ਕੁਲੈਕਟਰ ਰੇਟਾਂ ਵਿਚ ਸੋਧ ਕੀਤੀ ਗਈ ਸੀ। ਉਸ ਤੋਂ ਬਾਅਦ ਚੰਡੀਗੜ੍ਹ ਦੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਕੁਲੈਕਟਰ ਰੇਟ ਵਿਚ ਸੋਧ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਸਕਿਆ ਹੈ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ, ਐੱਸਡੀਐੱਮ, ਤਹਿਸੀਲਦਾਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ।


DC Holds Meeting Regarding Collector Rates Of Lands They Will Be Implemented This Month


Popular Posts
Just Now