ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Harjinder Singh Dhami resignation- ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਦੀ ਹੋਈ ਮੀਟਿੰਗ, ਲਿਆ ਗਿਆ ਵੱਡਾ ਫੈਸਲਾ, ਪੜ੍ਹੋ ਪੂਰੀ ਖਬਰ

Harjinder Singh Dhami resignation- ਹਰਜਿੰਦਰ ਸਿੰਘ ਧਾਮੀ ਦੇ ਅਸਤੀ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਕੀਤੀ ਗਈ। ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ੇ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਕਿਹਾ ਗਿਆ ਕਿ ਫ਼ਿਲਹਾਲ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮਨਜ਼ੂਰ ਨਹੀਂ ਹੋਇਆ ਹੈ। ਆਗੂਆਂ ਨੇ ਕਿਹਾ ਕਿ ਧਾਮੀ ਆਪਣੇ ਅਸਤੀਫ਼ੇ ’ਤੇ ਮੁੜ ਵਿਚਾਰ ਕਰਨ ਤੇ ਅੰਤ੍ਰਿੰਗ ਕਮੇਟੀ ਦਾ ਵਫ਼ਦ ਉਨ੍ਹਾਂ ਨਾਲ ਮੁਲਾਕਾਤ ਕਰੇਗਾ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਫ਼ੈਸਲਾ ਹਰਜਿੰਦਰ ਸਿੰਘ ਧਾਮੀ ਵਲੋਂ ਇਕਲਿਆਂ ਨਹੀਂ ਲਿਆ ਗਿਆ ਸੀ, ਇਹ ਕਮੇਟੀ ਦਾ ਫ਼ੈਸਲਾ ਸੀ। ਅੰਤ੍ਰਿੰਗ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ।


ਇਸ ਤੋਂ ਬਾਅਦ ਮੀਡੀਆ ਨਾਲ ਰਾਬਤਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਐਕਟ 1925 ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਸਥਾ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲੈ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਐਕਟ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕਰਨਗੇ। ਇਸ ਮੌਕੇ ਅੰਤ੍ਰਿੰਗ ਕਮੇਟੀ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਧਾਮੀ ਨਾਲ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਕੰਮਕਾਜ ਦੀ ਸਮੀਖਿਆ ਲਈ ਕੁਝ ਦਿਨਾਂ ਵਿੱਚ ਜਲਦੀ ਹੀ ਇੱਕ ਮੀਟਿੰਗ ਬੁਲਾਈ ਜਾਵੇਗੀ।

Harjinder Singh Dhami s Resignation Meeting Of The Internal Committee Regarding Harjinder Singh Dhami s Resignation


Popular Posts
Just Now