ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ 'ਚ NHM ਤਹਿਤ 130 ਮੈਡੀਕਲ ਅਫਸਰਾਂ ਦੀ ਹੋਵੇਗੀ ਨਿਯੁਕਤੀ, Jalandhar ਸਮੇਤ ਕਈ ਜ਼ਿਲ੍ਹਿਆਂ ਦੇ ਹਸਪਤਾਲਾਂ ਨੂੰ ਮਿਲਣਗੇ Doctor

ਪੰਜਾਬ 'ਚ NHM ਤਹਿਤ 130 ਮੈਡੀਕਲ ਅਫਸਰਾਂ ਦੀ ਹੋਵੇਗੀ ਨਿਯੁਕਤੀ, Jalan


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਇਕ ਵੱਡਾ ਫੈਸਲਾ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ 130 ਮੈਡੀਕਲ ਅਫਸਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਔਰਤਾਂ ਲਈ ਗਾਇਨੀਕੋਲੋਜਿਸਟ, ਮੈਡੀਸਨ, ਮਨੋਰੋਗ, ਅਨੱਸਥੀਸੀਆ ਸਮੇਤ ਕਈ ਮਾਹਿਰ ਸ਼ਾਮਲ ਹਨ। ਇਹ ਪ੍ਰਕਿਰਿਆ 28 ਫਰਵਰੀ ਤੱਕ ਪੂਰੀ ਕਰ ਲਈ ਜਾਵੇਗੀ। ਜਦੋਂ ਕਿ ਇਹ ਮਾਹਿਰ ਮਾਰਚ ਮਹੀਨੇ ਤੋਂ ਆਪਣਾ ਕੰਮ ਸੰਭਾਲ ਲੈਣਗੇ।


ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਕਮਿਊਨਿਟੀ ਹੈਲਥ ਸੈਂਟਰਾਂ (ਸੀਐਚਸੀ) ਵਿਚ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਲਈ ਯਤਨਸ਼ੀਲ ਹੈ। ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕਮਿਊਨਿਟੀ ਹੈਲਥ ਸੈਂਟਰਾਂ ਵਿਚ 72 ਫੀਸਦੀ ਡਾਕਟਰਾਂ ਦੀ ਘਾਟ ਹੈ। ਸਰਕਾਰ ਨੇ ਸਾਰੇ ਹਸਪਤਾਲਾਂ ਤੋਂ ਮਾਹਿਰਾਂ ਦੀ ਸੂਚੀ ਮੰਗੀ ਸੀ। ਜਿਸ ਤਹਿਤ ਇਸ ਬਾਰੇ ਫੈਸਲਾ ਲਿਆ ਜਾਵੇਗਾ।




ਇਹ ਫੈਸਲਾ ਪੰਜਾਬ ਸਰਕਾਰ ਨੇ ਔਰਤਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ। ਜਿਸ ਵਿੱਚ 37 ਬਾਲ ਰੋਗ, 31 ਮੈਡੀਸਨ, 29 ਗਾਇਨੀ, 15 ਰੇਡੀਓਲੋਜੀ ਮਾਹਿਰ, 14 ਜਨਰਲ ਸਰਜਰੀ ਅਤੇ 4 ਮਨੋਰੋਗ ਮਾਹਿਰ ਸ਼ਾਮਲ ਹਨ। ਸੂਬੇ ਵਿਚ ਡਾਕਟਰਾਂ ਦੀ ਭਾਰੀ ਘਾਟ ਦੇ ਮੱਦੇਨਜ਼ਰ ਇਹ ਭਰਤੀ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਵੱਲੋਂ ਕੀਤੀ ਜਾ ਰਹੀ ਹੈ। ਇਨ੍ਹਾਂ ਸਾਰਿਆਂ ਨੂੰ ਜਲੰਧਰ, ਅੰਮ੍ਰਿਤਸਰ, ਫ਼ਿਰੋਜ਼ਪੁਰ, ਗੁਰਦਾਸਪੁਰ, ਸੰਗਰੂਰ, ਮੋਹਾਲੀ, ਬਠਿੰਡਾ, ਫਤਹਿਗੜ੍ਹ ਸਾਹਿਬ, ਮਾਨਸਾ ਅਤੇ ਹੋਰ ਜ਼ਿਲ੍ਹਿਆਂ ਦੇ ਸੀਐਚਸੀਜ਼ ਵਿੱਚ ਤਾਇਨਾਤ ਕੀਤਾ ਜਾਵੇਗਾ।

130 Medical Officers Will Be Appointed Under NHM In Punjab Doctors Will Be Provided To Hospitals In Many Districts Including Jalandhar


Popular Posts
Just Now