ਜਲੰਧਰ 'ਚ ਨੰਬਰਦਾਰ ਨੇ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਜਲੰਧਰ ਦੇ ਲੋਹੀਆ ਖਾਸ ਥਾਣਾ ਦੇ ਪਿੰਡ ਕਰਹਾ ਰਾਮ ਸਿੰਘ ਵਿਚ ਨੰਬਰਦਾਰ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਨੰਬਰਦਾਰ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ। ਇਸ ਹਾਦਸੇ ਕਾਰਨ ਮ੍ਰਿਤਕ ਦੇ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿੱਚ ਹਨ। ਉਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ। ਪੁਲਿਸ ਇਸ ਘਟਨਾ ਦੀ ਜਾਂਚ ਵਿੱਚ ਜੁਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਸੁਸਾਈਡ ਨੋਟ ਵਿੱਚ ਚਾਰ ਲੋਕਾਂ ਦੇ ਨਾਮ ਲਿਖੇ ਹਨ। ਜਗਤਾਰ ਸਿੰਘ ਨੇ ਚਾਰਾਂ 'ਤੇ ਉਸ ਨੂੰ ਲਗਾਤਾਰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਇਸ ਦੇ ਆਧਾਰ 'ਤੇ ਪੁਲਿਸ ਨੇ ਚਾਰਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Number Keeper Commits Suicide By Shooting Himself With Licensed Gun In Jalandhar