ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ, 232 ਲਾਅ ਅਫਸਰਾਂ ਤੋਂ ਮੰਗੇ ਅਸਤੀਫੇ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਹੈ। ਦੱਸ ਦੇਈਏ ਕਿ ਵਿਜੀਲੈਂਸ ਮੁਖੀ ਨੂੰ ਹਟਾਉਣ ਅਤੇ ਮੁਕਤਸਰ ਸਾਹਿਬ ਦੇ ਡੀਸੀ ਨੂੰ ਮੁਅੱਤਲ ਕਰਨ ਤੋਂ ਬਾਅਦ ਹੁਣ ਸੂਬੇ ਦੇ ਕਾਨੂੰਨ ਅਧਿਕਾਰੀਆਂ ਤੋਂ ਅਸਤੀਫੇ ਮੰਗੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਨੇ 7 ਦਿਨਾਂ 'ਚ ਹੁਣ ਤੱਕ 5 ਵੱਡੇ ਫੈਸਲੇ ਲਏ ਹਨ। ਜਿਨ੍ਹਾਂ ਵਿੱਚੋਂ ਸਰਕਾਰ ਨੇ ਕਰੀਬ 232 ਅਧਿਕਾਰੀਆਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਇਹ ਸਾਰੇ ਲਾਅ ਅਫਸਰ ਹਾਈ ਕੋਰਟ, ਸੁਪਰੀਮ ਕੋਰਟ ਅਤੇ ਟ੍ਰਿਬਿਊਨਲਾਂ ਵਿੱਚ ਰਾਜ ਦੀ ਪ੍ਰਤੀਨਿਧਤਾ ਕਰਨ ਲਈ ਨਿਯੁਕਤ ਕੀਤੇ ਗਏ ਹਨ।
ਇਕ ਸਾਲ ਲਈ ਹੁੰਦੀ ਹੈ ਨਿਯੁਕਤੀ
ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਗੁਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਦਫ਼ਤਰ ਦੇ ਕੰਮ ਨੂੰ ਸੁਚਾਰੂ ਅਤੇ ਮਜ਼ਬੂਤ ਕਰਨਾ ਹੈ। ਇਹ ਇੱਕ ਨਿਸ਼ਚਿਤ ਪ੍ਰਕਿਰਿਆ ਹੈ ਜਿਸ ਵਿੱਚ ਇੱਕ ਸਾਲ ਲਈ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾਂਦੀ ਹੈ। ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਵੀ ਫਰਵਰੀ ਮਹੀਨੇ ਵਿੱਚ ਖ਼ਤਮ ਹੋ ਰਹੀ ਹੈ।
Another Big Decision Of Punjab Government Resignations Sought From 232 Law Officers