ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, 8 ਆਈਏਐਸ ਅਧਿਕਾਰੀ ਤੇ 6 ਡਿਪਟੀ ਕਮਿਸ਼ਨਰ ਹੋਏ ਇਧਰੋਂ ਉਧਰ

ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, 8 ਆਈਏਐਸ ਅਧਿਕਾਰੀ ਤੇ 6 ਡਿਪਟੀ ਕਮ


Admin / Punjab

ਪੰਜਾਬੀ ਪਹਿਚਾਣ ਬਿਊਰੋ : ਪੰਜਾਬ ਵਿਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ ਛੇ ਡਿਪਟੀ ਕਮਿਸ਼ਨਰਾਂ ਸਮੇਤ ਅੱਠ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ ਆਈ.ਏ.ਐਸ ਅਧਿਕਾਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ, ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ, ਕੋਮਲ ਮਿੱਤਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਸ਼ਹਿਰ ਸਮੇਤ ਹੇਠ ਲਿਖੇ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ।

ਕੋਮਲ ਮਿੱਤਲ ਨੂੰ ਮੁਹਾਲੀ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਮੁਤਾਬਕ ਉਹ ਹੁਣ ਆਸ਼ਿਕਾ ਜੈਨ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਹੁਸ਼ਿਆਰਪੁਰ ਦਾ ਡਿਪਟੀ ਕਮਿਸ਼ਨਰ ਬਣਾਇਆ ਗਿਆ ਹੈ। ਪੂਨਮਦੀਪ ਕੌਰ ਫਰੀਦਕੋਟ ਦੀ ਨਵੀਂ ਡਿਪਟੀ ਕਮਿਸ਼ਨਰ ਹੋਵੇਗੀ, ਜਦਕਿ ਟੀ. ਬੇਨਿਥ ਨੂੰ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਦਿੱਤਾ ਗਿਆ ਹੈ।


ਜਦਕਿ ਅੰਕੁਰਜੀਤ ਸਿੰਘ ਨੂੰ ਨਵਾਂਸ਼ਹਿਰ ਦਾ ਡਿਪਟੀ ਕਮਿਸ਼ਨਰ ਅਤੇ ਵਿਰਾਜ ਸ਼ਿਆਮਕਰਨ ਤਿੜਕੇ ਨੂੰ ਮਾਲੇਰਕੋਟਲਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਪਰਮਿੰਦਰ ਪਾਲ ਸਿੰਘ ਮੁਹਾਲੀ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਹੋਣਗੇ।

The Round Of Transfers Continues In Punjab 8 IAS Officers And 6 Deputy Commissioners Have Been Transferred From Here To There


Popular Posts
Just Now