Amritsar ਹਵਾਈ ਅੱਡੇ 'ਤੇ ਦੁਬਈ ਤੋਂ ਆ ਰਹੀ ਫਲਾਈਟ 'ਚੋਂ 409 ਗ੍ਰਾਮ Gold ਬਰਾਮਦ, ਪੁਲਿਸ ਜਾਂਚ 'ਚ ਜੁਟੀ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਦੁਬਈ ਤੋਂ ਆ ਰਹੀ ਫਲਾਈਟ ਵਿਚੋਂ ਭਾਰੀ ਮਾਤਰਾ ਵਿਚ ਸੋਨਾ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਏਅਰਪੋਰਟ 'ਤੇ ਲੈਂਡ ਹੋਈ ਦੁਬਈ ਦੀ ਫਲਾਈਟ ਵਿਚੋਂ 409 ਗ੍ਰਾਮ ਸੋਨਾ ਬਰਾਮਦ ਹੋਇਆ ਹੈ ਜਿਸ ਦੀ ਕੀਮਤ ਕਰੀਬ 35 ਲੱਖ 60 ਹਜ਼ਾਰ ਰੁਪਏ ਹੈ। ਇਸ ਵਿਚ 320 ਗ੍ਰਾਮ ਦੀ ਸੋਨੇ ਦੀ ਚੇਨ ਅਤੇ ਕਰੀਬ 80 ਗ੍ਰਾਮ ਦੀਆਂ ਸੋਨੇ ਦੀਆਂ ਚੂੜੀਆਂ ਬਰਾਮਦ ਹੋਈਆਂ ਹਨ। ਪੁਲਿਸ ਵੱਲੋਂ ਧਾਰਾ 110 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
409 Gold Bars Recovered From Flight Coming From Dubai At Amritsar Airport Police Join Investigation