ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਕੰਮ 'ਤੇ ਨਾ ਪਰਤਣ ਵਾਲੇ 14 ਤਹਿਸੀਲਦਾਰ ਮੁਅੱਤਲ

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਕੰਮ 'ਤੇ ਨਾ ਪਰਤਣ ਵਾਲੇ 14 ਤਹਿਸੀਲਦਾਰ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਨੇ ਹੜਤਾਲ 'ਤੇ ਗਏ ਤਹਿਸੀਲਦਾਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਪ੍ਰਦਰਸ਼ਨ ਕਰ ਰਹੇ ਮਾਲ ਅਫ਼ਸਰਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਦਾ ਕੰਮ ਮੁੜ ਸ਼ੁਰੂ ਕਰਨ ਦੀ ਚੇਤਾਵਨੀ ਦੇਣ ਤੋਂ ਕੁਝ ਘੰਟੇ ਬਾਅਦ, ਮੰਗਲਵਾਰ (4 ਮਾਰਚ) ਸ਼ਾਮ ਨੂੰ 14 ਅਧਿਕਾਰੀਆਂ (5 ਤਹਿਸੀਲਦਾਰ ਅਤੇ 9 ਨਾਇਬ ਤਹਿਸੀਲਦਾਰ)  ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਜਿਨ੍ਹਾਂ ਵਿਚ ਮੋਗਾ ਦੇ 6 ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ, ਫ਼ਿਰੋਜ਼ਪੁਰ ਦੇ 2 ਅਤੇ ਸ੍ਰੀ ਮੁਕਤਸਰ ਸਾਹਿਬ ਦੇ 6 ਤਹਿਸੀਲਦਾਰ ਹਨ।


ਰਾਜ ਸਰਕਾਰ ਨੇ ਮੰਗਲਵਾਰ (4 ਮਾਰਚ) ਨੂੰ ਦਿਨ ਦੌਰਾਨ ਕਿਹਾ ਸੀ ਕਿ ਅਧਿਕਾਰੀ ਆਪਣੇ ਕੰਮ 'ਤੇ ਪਰਤ ਆਉਣ ਨਹੀਂ ਤਾਂ ਮੁਅੱਤਲੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਵਧੀਕ ਮੁੱਖ ਸਕੱਤਰ (ਮਾਲ) ਅਨੁਰਾਗ ਵਰਮਾ ਦੇ ਹੁਕਮਾਂ ਅਨੁਸਾਰ ਪੰਜ ਤਹਿਸੀਲਦਾਰਾਂ ਅਤੇ ਨੌਂ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹੁਕਮਾਂ ਅਨੁਸਾਰ ਇਨ੍ਹਾਂ ਵਿਚੋਂ ਛੇ-ਛੇ ਅਧਿਕਾਰੀ ਮੋਗਾ ਅਤੇ ਮੁਕਤਸਰ ਜ਼ਿਲ੍ਹਿਆਂ ਵਿਚ ਅਤੇ ਦੋ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਤਾਇਨਾਤ ਸਨ।


ਸੂਬਾ ਸਰਕਾਰ ਦਾ ਇਹ ਸਖ਼ਤ ਹੁਕਮ ਪੰਜਾਬ ਰੈਵੀਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਲੁਧਿਆਣਾ ਵਿੱਚ ਜ਼ਮੀਨੀ ਸੌਦੇ ਵਿੱਚ ਧੋਖਾਧੜੀ ਕਰਨ ਵਾਲੇ ਕੁਝ ਮਾਲ ਅਫਸਰਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੇ ਵਿਰੋਧ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਦਾ ਕੰਮ 7 ਮਾਰਚ ਤੱਕ ਮੁਲਤਵੀ ਕਰਨ ਦੀ ਕਾਰਵਾਈ ਤੋਂ ਇੱਕ ਦਿਨ ਬਾਅਦ ਜਾਰੀ ਕੀਤਾ ਗਿਆ ਹੈ।


ਮਾਲ ਅਧਿਕਾਰੀ ਸੋਮਵਾਰ (3 ਮਾਰਚ) ਨੂੰ ਸਮੂਹਿਕ ਛੁੱਟੀ 'ਤੇ ਚਲੇ ਗਏ ਸਨ, ਜਿਸ ਕਾਰਨ ਜਾਇਦਾਦ ਦੀ ਰਜਿਸਟ੍ਰੇਸ਼ਨ ਦਾ ਕੰਮ ਪ੍ਰਭਾਵਿਤ ਹੋਇਆ ਸੀ ਅਤੇ ਲੋਕਾਂ ਨੂੰ ਪਰੇਸ਼ਾਨੀ ਹੋਈ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮਾਲ ਅਧਿਕਾਰੀਆਂ ਵੱਲੋਂ ਜਾਇਦਾਦ ਦੀ ਰਜਿਸਟ੍ਰੇਸ਼ਨ ਦਾ ਕੰਮ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ।


ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ 'ਤੇ ਕਾਰਵਾਈ ਦੇ ਵਿਰੋਧ 'ਚ ਤਹਿਸੀਲਦਾਰ ਹੜਤਾਲ 'ਤੇ ਚਲੇ ਗਏ ਹਨ। ਸ਼ੁੱਕਰਵਾਰ (7 ਮਾਰਚ) ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਗਿਆ। ਮੰਗਲਵਾਰ (4 ਮਾਰਚ) ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਨਾਲ ਹੀ ਚੇਤਾਵਨੀ ਦਿੱਤੀ ਕਿ ਤਹਿਸੀਲਦਾਰਾਂ ਨੂੰ ਛੁੱਟੀ ਮੁਬਾਰਕ ਪਰ ਫਿਰ ਕਿਥੇ ਜੁਆਇਨ ਕਰਨਾ ਹੈ ਇਹ ਲੋਕ ਤੈਅ ਕਰਨਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਹੈ।

Punjab Government s Big Action 14 Tehsildars Suspended For Not Returning To Work


Popular Posts
Just Now