Moga - ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ 'ਚ ਪਲਟੀ, 40 ਬੱਚੇ ਸੀ ਸਵਾਰ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਮੋਗਾ ਵਿਚ ਅੱਜ ਇਕ ਵੱਡਾ ਹਾਦਸਾ ਵਾਪਰ ਗਿਆ। ਇਹ ਹਾਦਸਾ ਨਿਹਾਲ ਸਿੰਘ ਵਾਲਾ ਇਲਾਕੇ ਵਿਚ ਵਾਪਰਿਆ, ਜਿੱਥੇ ਬੱਚਿਆਂ ਨਾਲ ਭਰੀ ਇਕ ਸਕੂਲੀ ਬੱਸ ਖੇਤਾਂ ਵਿਚ ਪਲਟ ਗਈ। ਜਾਣਕਾਰੀ ਮੁਤਾਬਕ ਬੱਸ 'ਚ ਸਕੂਲ ਆਫ ਐਮੀਨੈਂਸ ਦੇ 40 ਬੱਚੇ ਸਵਾਰ ਸਨ। ਇਸ ਹਾਦਸੇ ਵਿਚ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ।
ਘਟਨਾ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਜ਼ਖਮੀ ਬੱਚਿਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Moga School Bus Full Of Children Overturns In Fields 40 Children Were On Board