ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Jalandhar 'ਚ ਇਕ ਦਿਨ 'ਚ ਦੂਜਾ Encounter, ਰੋਜਰ ਸੰਧੂ ਮਾਮਲੇ 'ਚ ਲੜਕੀ ਸਮੇਤ 4 ਗ੍ਰਿਫਤਾਰ, ਮੌਕਾ ਦੇਖ ਕੇ ਭੱਜਣ ਵਾਲੇ ਦੋਸ਼ੀਆਂ 'ਤੇ ਫਾਇਰਿੰਗ, 1 ਜ਼ਖ਼ਮੀ

Jalandhar 'ਚ ਇਕ ਦਿਨ 'ਚ ਦੂਜਾ Encounter, ਰੋਜਰ ਸੰਧੂ ਮਾਮਲੇ 'ਚ ਲੜ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਐਤਵਾਰ ਨੂੰ ਜਲੰਧਰ ਦੇ ਰਾਏਪੁਰ ਰਸੂਲਪੁਰ ਇਲਾਕੇ 'ਚ ਜਿੱਥੇ ਰੋਜਰ ਸੰਧੂ ਦੇ ਘਰ 'ਤੇ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਦੇ ਇਸ਼ਾਰੇ 'ਤੇ ਹੈਂਡ ਗ੍ਰਨੇਡ ਸੁੱਟਿਆ ਗਿਆ ਸੀ। ਇਸ ਤੋਂ ਬਾਅਦ ਜਲੰਧਰ ਦੇਹਾਤ ਪੁਲਿਸ ਨੇ ਉਕਤ ਦੋਸ਼ੀ ਨੂੰ ਜਿਸ ਨੇ ਉਸ ਦੇ ਘਰ ਬੰਬ ਸੁੱਟਿਆ ਸੀ ਉਸਨੂੰ ਹਰਿਆਣਾ ਤੋਂ ਗ੍ਰਿਫਤਾਰ ਕਰ ਕੇ ਜਲੰਧਰ ਲੈ ਕੇ ਆਏ ਸੀ। ਉਦੋਂ ਹੀ ਉਸ ਤੋਂ ਹਥਿਆਰ ਬਰਾਮਦ ਕਰਨ ਲਈ ਉਸ ਦੀ ਦੱਸੀ ਗਈ ਜਗ੍ਹਾ ਤੋਂ ਰਾਏਪੁਰ ਬੱਲਾਂ ਪਹੁੰਚੇ ਤਾਂ ਉਕਤ ਦੋਸ਼ੀ ਹਾਰਦਿਕ ਕੰਬੋਜ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਇਸ ਤੋਂ ਬਾਅਦ ਜਵਾਬੀ ਫਾਇਰਿੰਗ ਵਿਚ ਹਾਰਦਿਕ ਕੰਬੋਜ ਜ਼ਖਮੀ ਹੋ ਗਿਆ।  ਜਿਸ ਦੀ ਲੱਤ 'ਤੇ ਗੋਲੀ ਲੱਗੀ ਸੀ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।


ਇਸ ਮਾਮਲੇ ਦੇ ਸਬੰਧ ਵਿੱਚ ਜਲੰਧਰ ਦੇਹਾਤ ਪੁਲਿਸ ਨੇ ਹਿਮਾਚਲ ਤੋਂ ਧੀਰਜ, ਪਾਂਡੇ, ਇੱਕ ਔਰਤ ਲਕਸ਼ਮੀ ਅਤੇ ਅੰਮ੍ਰਿਤਪ੍ਰੀਤ ਨੂੰ ਗ੍ਰਿਫ਼ਤਾਰ ਕਰਕੇ ਜਲੰਧਰ ਲਿਆ ਰਹੀ ਸੀ ਤਾਂ ਪਿੰਡ ਘੁੱਗ ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਅੰਮ੍ਰਿਤਪ੍ਰੀਤ ਸਿੰਘ ਨੇ ਆਦਮਪੁਰ ਨੇੜੇ ਕਾਰ ਖਰਾਬ ਹੋਣ ਕਾਰਨ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਰਾਤ ਦਾ ਸਮਾਂ ਹੋਣ ਕਾਰਨ ਪੁਲੀਸ ਨੂੰ ਫਾਇਰਿੰਗ ਕਰਨੀ ਪਈ। ਇਸ ਤੋਂ ਬਾਅਦ ਉਕਤ ਦੋਸ਼ੀ ਦੀ ਲੱਤ 'ਚ ਗੋਲੀ ਲੱਗੀ ਅਤੇ ਉਸ ਨੂੰ ਦੁਬਾਰਾ ਗ੍ਰਿਫਤਾਰ ਕਰ ਲਿਆ ਗਿਆ। ਜਦਕਿ ਅੰਮ੍ਰਿਤਪ੍ਰੀਤ ਨੂੰ ਹਸਪਤਾਲ ਭੇਜ ਦਿੱਤਾ ਗਿਆ, ਜਦਕਿ ਬਾਕੀ ਤਿੰਨ ਮੁਲਜ਼ਮਾਂ ਨੂੰ ਥਾਣੇ ਲਿਜਾਇਆ ਗਿਆ।


ਮੌਕੇ ’ਤੇ ਮੌਜੂਦ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਪੁਲਿਸ ਹਾਰਦਿਕ ਕੰਬੋਜ ਨੂੰ ਹਥਿਆਰ ਬਰਾਮਦ ਕਰਨ ਲਈ ਰਾਏਪੁਰ ਲੈ ਗਈ। ਤਾਂ ਉਸ ਨੇ ਬਰਾਮਦ ਹਥਿਆਰ ਨਾਲ ਪੁਲਸ 'ਤੇ ਫਾਇਰ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਦੀ ਫਾਇਰਿੰਗ 'ਚ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਅੱਜ ਜਦੋਂ ਜਲੰਧਰ ਦੇਹਾਤ ਪੁਲਿਸ ਇਸੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਹਿਮਾਚਲ ਤੋਂ ਜਲੰਧਰ ਲੈ ਕੇ ਆ ਰਹੀ ਸੀ ਤਾਂ ਅਮਰਪ੍ਰੀਤ ਸਿੰਘ ਨੇ ਆਦਮਪੁਰ ਦੇ ਪਿੰਡ ਚੂਹੜਵਾਲੀ ਕੋਲ ਗੱਡੀ ਖਰਾਬ ਹੋਣ ਕਾਰਨ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਉਸ ਦੀ ਲੱਤ 'ਚ ਗੋਲੀ ਮਾਰ ਕੇ ਗ੍ਰਿਫਤਾਰ ਕਰ ਲਿਆ ਗਿਆ।



ਦੋਸ਼ੀ ਪਹਿਲਾਂ ਵੀ ਰੋਜਰ ਸੰਧੂ ਦੇ ਘਰ ਦੀ ਕਰ ਚੁੱਕਾ ਹੈ ਰੇਕੀ 


ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਫੜਿਆ ਗਿਆ ਜ਼ਖ਼ਮੀ ਦੋਸ਼ੀ ਅੰਮ੍ਰਿਤਪ੍ਰੀਤ ਸਿੰਘ ਕੱਲ੍ਹ ਸਵੇਰੇ ਹਾਰਦਿਕ ਕੰਬੋਜ ਨਾਲ ਮੌਜੂਦ ਸੀ ਜਦੋਂ ਰੋਜ਼ਰ ਸੰਧੂ ਦੇ ਘਰ ’ਤੇ ਗ੍ਰੇਨੇਡ ਸੁੱਟਿਆ ਗਿਆ। ਐਸਐਸਪੀ ਨੇ ਦੱਸਿਆ ਕਿ ਅੰਮ੍ਰਿਤਪ੍ਰੀਤ ਸਿੰਘ ਪਹਿਲਾਂ ਵੀ ਰੋਜਰ ਸੰਧੂ ਦੇ ਘਰ ਦੀ ਰੇਕੀ ਕਰ ਚੁੱਕਾ ਹੈ।



 ਜਲੰਧਰ ਦੀ ਹੈ ਗ੍ਰਿਫਤਾਰ ਕੀਤੀ ਗਈ ਔਰਤ


ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਲਕਸ਼ਮੀ ਜਲੰਧਰ ਦੀ ਰਹਿਣ ਵਾਲੀ ਹੈ ਅਤੇ ਬਾਕੀ ਦੋ ਮੁਲਜ਼ਮ ਧੀਰਜ ਅਤੇ ਪਾਂਡੇ ਦੋਵੇਂ ਬਿਹਾਰ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਇਸ ਗ੍ਰਨੇਡ ਦੀ ਕੋਸ਼ਿਸ਼ ਵਿੱਚ ਇਨ੍ਹਾਂ ਤਿੰਨਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Second Encounter In A Day In Jalandhar 4 Arrested Including Girl In Roger Sandhu Case Firing On Accused Who Fled After Seeing Opportunity 1 Injured


Popular Posts
Just Now