ਸਵੇਰੇ ਸਵੇਰੇ ਪੰਜਾਬ 'ਚ ਵੱਡਾ Encounter, ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ, 2 ਬਦਮਾਸ਼ ਸ਼ਿਕੰਜੇ 'ਚ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਮੁਕਾਬਲੇ ਦੌਰਾਨ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਦੋਸ਼ੀਆਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਜਾਣਕਾਰੀ ਅਨੁਸਾਰ ਅੱਜ ਤੜਕੇ ਬਰਨਾਲਾ-ਮਾਨਸਾ ਮੁੱਖ ਮਾਰਗ ਧੌਲਾ ’ਤੇ ਨੌਜਵਾਨਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋ ਗਈ। ਇਸ ਮੁਕਾਬਲੇ 'ਚ ਇਕ ਬਦਮਾਸ਼ ਜ਼ਖਮੀ ਹੋ ਗਿਆ। ਉਸ ਦੀ ਪਛਾਣ ਵੀਰਭੱਦਰ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਦਕਿ ਦੂਜੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਬਦਮਾਸ਼ਾਂ ਕੋਲੋਂ ਇੱਕ ਪਿਸਤੌਲ, ਰਿਵਾਲਵਰ, ਨਸ਼ੀਲੀਆਂ ਗੋਲੀਆਂ ਅਤੇ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ।
ਕਾਰ ਚਾਲਕਾਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਹੋਈ
ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਬਰਨਾਲਾ-ਮਾਨਸਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਕਾਲੇ ਰੰਗ ਦੀ ਵਰਨਾ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪਰ ਨੌਜਵਾਨਾਂ ਨੇ ਪੁਲਿਸ 'ਤੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸਦੇ ਜਵਾਬ ਵਿੱਚ ਪੁਲਿਸ ਨੇ ਕਾਰ ਨੂੰ ਜ਼ਬਤ ਕਰ ਲਿਆ ਅਤੇ ਇਸ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ।
ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ
ਦੱਸਣਯੋਗ ਹੈ ਕਿ ਪੁਲਿਸ ਨੇ ਬਦਮਾਸ਼ਾਂ ਕੋਲੋਂ ਇੱਕ ਪਿਸਤੌਲ, ਰਿਵਾਲਵਰ, ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ 10 ਤੋਂ 12 ਕੇਸ ਦਰਜ ਹਨ। ਇਹ ਵੀ ਜਾਣਕਾਰੀ ਹੈ ਕਿ ਉਹ ਕਿਸੇ ਗੈਂਗ ਨਾਲ ਜੁੜੇ ਹੋਏ ਹਨ, ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।
Big Encounter In Punjab In The Morning Firing Between Police And Miscreants 2 Miscreants In Custody