Holiday-ਵਿਦਿਆਰਥੀਓ ਲੱਗ ਗਈਆਂ ਮੌਜਾਂ; ਪੰਜਾਬ 'ਚ 2 ਸਰਕਾਰੀ ਛੁੱਟੀਆਂ ਦਾ ਐਲਾਨ, ਇਸ ਦਿਨ ਸਕੂਲ ਤੇ ਦਫ਼ਤਰ ਰਹਿਣਗੇ ਬੰਦ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ 'ਚ 31 ਮਾਰਚ ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ।ਤੁਹਾਨੂੰ ਦੱਸ ਦੇਈਏ ਕਿ 31 ਮਾਰਚ ਨੂੰ ਪੰਜਾਬ ਭਰ 'ਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਹ ਦਿਨ ਈਦ-ਉਲ-ਫਿਤਰ ਹੈ। ਇਸ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ।
ਇਸ ਦਿਨ ਸਕੂਲ ਅਤੇ ਦਫ਼ਤਰ ਬੰਦ ਰਹਿਣਗੇ
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਹੀਨੇ ਦੇ ਅੰਤ ਵਿੱਚ ਲਗਾਤਾਰ ਦੋ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਧਿਆਨ ਰਹੇ ਕਿ ਈਦ-ਉਲ-ਫਿਤਰ ਦੇ ਮੌਕੇ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ 31 ਮਾਰਚ ਨੂੰ ਸੋਮਵਾਰ ਅਤੇ 30 ਮਾਰਚ ਨੂੰ ਐਤਵਾਰ ਹੈ। ਇਸ ਲਈ ਐਤਵਾਰ ਅਤੇ ਸੋਮਵਾਰ ਨੂੰ ਲਗਾਤਾਰ ਦੋ ਛੁੱਟੀਆਂ ਹੋਣਗੀਆਂ।
Holiday Students Have Fun 2 Government Holidays Announced In Punjab Schools And Offices Will Remain Closed On This Day