ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Punjab- ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਇਸ Toll Plaza ਨੇ ਵਧਾ ਦਿੱਤੇ ਰੇਟ, 1 ਅਪ੍ਰੈਲ ਤੋਂ ਹੋਣਗੇ ਲਾਗੂ

Punjab- ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਇਸ Toll Plaza ਨੇ ਵਧਾ ਦਿੱਤ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਮੁਤਾਬਕ ਨੈਸ਼ਨਲ ਹਾਈਵੇਅ ਅਥਾਰਟੀ ਨੇ ਲੁਧਿਆਣਾ-ਜਲੰਧਰ ਹਾਈਵੇਅ 'ਤੇ ਲਾਡੋਵਾਲ ਟੋਲ ਪਲਾਜ਼ਾ 'ਤੇ ਟੋਲ ਰੇਟ ਵਧਾਉਣ ਦਾ ਐਲਾਨ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਦੇ ਮੈਨੇਜਰ ਦੀਪੇਂਦਰ ਸਿੰਘ ਨੇ ਦੱਸਿਆ ਕਿ 1 ਅਪ੍ਰੈਲ ਤੋਂ ਟੋਲ ਪਲਾਜ਼ਾ 'ਤੇ ਨਵੀਆਂ ਦਰਾਂ ਲਾਗੂ ਹੋ ਜਾਣਗੀਆਂ।ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਦੇ ਚੱਲਦਿਆਂ ਇਸ ਵਾਰ ਟੋਲ ਦਰਾਂ 'ਚ 5 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਜੋ ਕਿ 31 ਮਾਰਚ ਦੀ ਅੱਧੀ ਰਾਤ 12 ਵਜੇ ਤੋਂ ਲਾਗੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਿਆਂ 'ਤੇ ਨਵੀਆਂ ਰੇਟ ਸੂਚੀਆਂ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਕਾਰਾਂ, ਜੀਪਾਂ, ਵੈਨਾਂ ਜਾਂ ਲਾਈਟ ਮੋਟਰ ਵਾਹਨਾਂ ਨੂੰ 15 ਰੁਪਏ, ਹਲਕੇ ਵਪਾਰਕ ਵਾਹਨਾਂ ਨੂੰ 25 ਰੁਪਏ ਅਤੇ ਬੱਸਾਂ ਜਾਂ ਟਰੱਕਾਂ ਅਤੇ 3 ਐਕਸਐਲ ਕਮਰਸ਼ੀਅਲ ਵਾਹਨਾਂ ਨੂੰ ਪਹਿਲਾਂ ਨਾਲੋਂ 45 ਰੁਪਏ ਵੱਧ ਦੇਣੇ ਪੈਣਗੇ।

Punjab Big Blow To Motorists This Toll Plaza Has Increased The Rates Will Be Effective From April 1


Popular Posts
Just Now