ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Patiala - ਪੁਲਿਸ ਚੌਕੀ ਬਾਦਸ਼ਾਹਪੁਰ ਨੇੜੇ ਹੋਇਆ ਜ਼ਬਰਦਸਤ ਧਮਾਕਾ; ਥਾਣੇ ਦੀਆਂ ਖਿੜਕੀਆਂ ਦੇ ਸ਼ੀਸੇ ਟੁੱਟੇ

Patiala - ਪੁਲਿਸ ਚੌਕੀ ਬਾਦਸ਼ਾਹਪੁਰ ਨੇੜੇ ਹੋਇਆ ਜ਼ਬਰਦਸਤ ਧਮਾਕਾ; ਥਾਣੇ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਬੰਬ ਧਮਾਕਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਬਾਦਸ਼ਾਹਪੁਰ ਪੁਲਿਸ ਚੌਕੀ ਵਿਚ ਧਮਾਕਾ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪਟਿਆਲਾ ਰੇਂਜ ਦੇ ਡੀਆਈਜੀ ਅਤੇ ਐਸਐਸਪੀ ਮੌਕੇ ’ਤੇ ਪੁੱਜੇ। ਇਹ ਧਮਾਕਾ ਚੌਕੀ ਦੀ ਕੰਧ ਨੇੜੇ ਹੋਇਆ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਾਕਾ ਗ੍ਰੇਨੇਡ ਹਮਲਾ ਸੀ ਜਾਂ ਕੁਝ ਹੋਰ। ਪੰਜਾਬ ਦੇ ਕਈ ਥਾਣਿਆਂ ਅਤੇ ਚੌਕੀਆਂ ‘ਤੇ ਇਸ ਤਰ੍ਹਾਂ ਦੇ ਮਾਮਲੇ ਪਹਿਲਾ ਵੀ ਸਾਹਮਣੇ ਆ ਚੁੱਕੇ ਹਨ ।


ਇਸ ਸਬੰਧੀ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਇਹ ਧਮਾਕਾ ਦੇਰ ਰਾਤ ਹੋਇਆ। ਜਿਸ ਤੋਂ ਬਾਅਦ ਪੁਲਿਸ ਕੰਟਰੋਲ ਰੂਮ ‘ਚ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪਟਿਆਲਾ ਪੁਲਿਸ ਦੀਆਂ ਜਾਂਚ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਦੇਰ ਰਾਤ ਜਦੋਂ ਧਮਾਕੇ ਦੀ ਆਵਾਜ਼ ਸੁਣੀ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਆਲੇ-ਦੁਆਲੇ ਦੇ ਇਲਾਕੇ ਦੀ ਜਾਂਚ ਕੀਤੀ ਗਈ, ਪਰ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਫਿਲਹਾਲ ਹਰ ਐਂਗਲ ਤੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।



ਇਹ ਧਮਾਕਾ ਬਾਦਸ਼ਾਹਪੁਰ ਪੁਲਿਸ ਚੌਕੀ ਦੇ ਦਫ਼ਤਰ ਵਿੱਚ ਹੋਇਆ। ਧਮਾਕੇ ਕਾਰਨ ਆਸ-ਪਾਸ ਦੇ ਘਰਾਂ ‘ਚ ਰਹਿਣ ਵਾਲੇ ਲੋਕ ਡਰ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।


Patiala Massive Explosion Near Badshahpur Police Post Windows Of Police Station Shattered


Popular Posts
Just Now