ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਹੁਣ ਕਰਨਲ ਬਾਠ 'ਤੇ ਹੋਏ ਹਮਲੇ ਦੀ ਚੰਡੀਗੜ੍ਹ ਪੁਲਿਸ ਕਰੇਗੀ ਜਾਂਚ, ਹਾਈਕੋਰਟ ਨੇ ਦਿੱਤੇ ਹੁਕਮ

ਹੁਣ ਕਰਨਲ ਬਾਠ 'ਤੇ ਹੋਏ ਹਮਲੇ ਦੀ ਚੰਡੀਗੜ੍ਹ ਪੁਲਿਸ ਕਰੇਗੀ ਜਾਂਚ, ਹਾਈ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪਟਿਆਲਾ ਵਿਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਦੇ ਨਾਲ ਹੋਈ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਚੰਡੀਗੜ੍ਹ ਪੁਲਿਸ ਕਰੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਹੁਕਮ ਜਾਰੀ ਕੀਤੇ ਹਨ। ਕਰਨਲ ਬਾਠ ਨੇ ਮਾਮਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਸੁਤੰਤਰ ਏਜੰਸੀ ਨੂੰ ਸੌਂਪਣ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।


ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਕੇਡਰ ਦਾ ਕੋਈ ਵੀ ਅਧਿਕਾਰੀ ਜਾਂਚ ਵਿਚ ਸ਼ਾਮਲ ਨਹੀਂ ਹੋਵੇਗਾ। ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਕੀ ਉਹ ਸਹਿਮਤੀ ਦੇ ਆਧਾਰ 'ਤੇ ਹੁਕਮ ਚਾਹੁੰਦੀ ਹੈ ਜਾਂ ਯੋਗਤਾ ਦੇ ਆਧਾਰ 'ਤੇ। ਇਸ ਤੋਂ ਇਲਾਵਾ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪਣ ਲਈ ਸਰਕਾਰ ਦੀ ਸਹਿਮਤੀ ਵੀ ਮੰਗੀ ਗਈ ਸੀ।

ਇਸ ਕੇਸ ਵਿੱਚ ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਰਣਦੀਪ ਸਿੰਘ ਰਾਏ ਨੇ ਪੱਖ ਰੱਖਿਆ। ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਸੰਦੀਪ ਮੌਦਗਿਲ ਦੇ ਬੈਂਚ ਅੱਗੇ ਰੱਖਿਆ ਗਿਆ ਸੀ, ਜਿਸ ਨੇ ਪੰਜਾਬ ਪੁਲਿਸ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਕੀਤੇ ਜਾਣ 'ਤੇ ਸਵਾਲ ਚੁੱਕੇ ਕੀਤੇ ਸੀ। ਉਨ੍ਹਾਂ ਸੂਬਾ ਸਰਕਾਰ ਤੋਂ ਇਹ ਵੀ ਸਵਾਲ ਕੀਤਾ ਸੀ ਕਿ ਕੀ ਸਿਰਫ਼ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨਾ ਅਤੇ ਚਾਰ ਇੰਸਪੈਕਟਰਾਂ ਦਾ ਤਬਾਦਲਾ ਕਰਨਾ ਕਾਫ਼ੀ ਕਾਰਵਾਈ ਮੰਨੀ ਜਾ ਸਕਦੀ ਹੈ?


ਜਸਟਿਸ ਮੌਦਗਿਲ ਨੇ ਇਹ ਵੀ ਕਿਹਾ ਸੀ ਕਿ ਪੁਲਿਸ ਮੁਲਾਜ਼ਮਾਂ ਦੀ ਮੁਅੱਤਲੀ ਪ੍ਰਸ਼ਾਸਨਿਕ ਕਾਰਵਾਈ ਦਾ ਹਿੱਸਾ ਹੋ ਸਕਦੀ ਹੈ, ਪਰ ਐਫਆਈਆਰ ਦਰਜ ਹੋਣ ਦੇ ਬਾਵਜੂਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕੇ ਹਨ।

Now Chandigarh Police Will Investigate The Attack On Colonel Bath High Court Orders


Popular Posts
Just Now