Punjab - ਬਰਨਾਲਾ 'ਚ 2 ਸਾਲ ਦਾ ਬੱਚਾ ਅਗਵਾ, ਘਰ ਦੇ ਬਾਹਰ ਖੇਡ ਰਿਹਾ ਸੀ, CCTV 'ਚ ਕੈਦ ਹੋਈ ਘਟਨਾ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਬਰਨਾਲਾ ਦੀ ਅਨਾਜ ਮੰਡੀ ਤੋਂ 2 ਸਾਲ ਦੇ ਬੱਚੇ ਨੂੰ ਅਗਵਾ ਕਰ ਲਿਆ ਗਿਆ। ਬੱਚਾ ਆਪਣੇ ਘਰ ਦੇ ਨੇੜੇ ਖੇਡ ਰਿਹਾ ਸੀ ਕਿ ਦੋ ਬਾਈਕ ਸਵਾਰ ਉਸ ਨੂੰ ਚੁੱਕ ਕੇ ਲੈ ਗਏ। ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਜਾਣਕਾਰੀ ਮੁਤਾਬਕ ਅਨਾਜ ਮੰਡੀ ਸਥਿਤ ਝੁੱਗੀ 'ਚ ਰਹਿਣ ਵਾਲੇ ਧਰਮਿੰਦਰ ਦੇ 2 ਸਾਲ ਦੇ ਬੱਚੇ ਦਾ ਅਗਵਾ ਹੋ ਗਿਆ ਹੈ। ਬੱਚਾ ਆਪਣੇ ਘਰ ਦੇ ਕੋਲ ਸੜਕ 'ਤੇ ਖੇਡ ਰਿਹਾ ਸੀ। ਇਸ ਦੌਰਾਨ ਕਾਲੇ ਰੰਗ ਦੀ ਬਾਈਕ 'ਤੇ ਸਵਾਰ ਦੋ ਵਿਅਕਤੀ ਆਏ। ਉਹ ਬੱਚੇ ਨੂੰ ਲੈ ਕੇ ਭੱਜ ਗਏ।
ਥਾਣਾ ਸਿਟੀ-1 ਦੇ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਸ਼ਾਮ ਦੀ ਹੈ। ਇਸ ਸਬੰਧੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਵਿੱਚ ਜੁਟੀ ਹੈ। ਐਸਐਚਓ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਐਸਐਚਓ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਬੱਚੇ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਉਹ ਤੁਰੰਤ ਪੁਲੀਸ ਨੂੰ ਸੂਚਿਤ ਕਰਨ।
Punjab 2 year old Child Kidnapped In Barnala Was Playing Outside The House Incident Captured On CCTV