ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ਦੇ ਇਸ ਹਵਾਈ ਅੱਡੇ 'ਤੇ ਯਾਤਰੀਆਂ ਦੀ ਗਿਣਤੀ 'ਚ ਹੋਇਆ ਰਿਕਾਰਡ ਵਾਧਾ, ਰਿਪੋਰਟ 'ਚ ਖੁਲਾਸਾ

ਪੰਜਾਬ ਦੇ ਇਸ ਹਵਾਈ ਅੱਡੇ 'ਤੇ ਯਾਤਰੀਆਂ ਦੀ ਗਿਣਤੀ 'ਚ ਹੋਇਆ ਰਿਕਾਰਡ ਵਾ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ  'ਤੇ ਯਾਤਰੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਇਹ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਵਧ ਰਹੀ ਹੈ। ਏਅਰਪੋਰਟ ਅਥਾਰਟੀ ਦੀ ਰਿਪੋਰਟ ਅਨੁਸਾਰ ਪਿਛਲੇ ਇੱਕ ਸਾਲ ਵਿੱਚ ਯਾਤਰੀਆਂ ਦੀ ਗਿਣਤੀ ਵਿੱਚ 17.3 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ ਕਿਤੇ ਜ਼ਿਆਦਾ ਹੈ। ਇਹ ਵਾਧਾ ਘਰੇਲੂ ਅਤੇ ਅੰਤਰਰਾਸ਼ਟਰੀ ਦੋਵਾਂ ਉਡਾਣਾਂ ਵਿਚ ਦੇਖਣ ਨੂੰ ਮਿਲਿਆ ਹੈ।



ਦੱਸਣਯੋਗ ਹੈ ਕਿ ਏਅਰਪੋਰਟ ਅਥਾਰਟੀ ਨੇ ਇੱਕ ਹੈਰਾਨੀਜਨਕ ਰਿਪੋਰਟ ਸਾਂਝੀ ਕੀਤੀ ਹੈ, ਜਿਸ ਅਨੁਸਾਰ ਸਾਲ 2024-2025 ਵਿੱਚ ਰਾਸ਼ਟਰੀ ਯਾਤਰੀਆਂ ਦੀ ਗਿਣਤੀ 24 ਲੱਖ 49 ਹਜ਼ਾਰ 290 ਅਤੇ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ 11 ਲੱਖ 70 ਹਜ਼ਾਰ 721 ਦਰਜ ਕੀਤੀ ਗਈ ਸੀ। ਦੂਜੇ ਪਾਸੇ, ਜੇਕਰ ਅਸੀਂ ਸਾਲ 2023-2024 ਦੀ ਗੱਲ ਕਰੀਏ ਤਾਂ ਇਸ ਸਾਲ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ 9 ਲੱਖ 81 ਹਜ਼ਾਰ 405 ਅਤੇ ਘਰੇਲੂ 21 ਲੱਖ 04 ਹਜ਼ਾਰ 193, ਕੁੱਲ 30 ਲੱਖ 85 ਹਜ਼ਾਰ 598 ਦਰਜ ਕੀਤੀ ਗਈ।


ਹਵਾਈ ਅੱਡੇ ਦੇ ਡਾਇਰੈਕਟਰ ਐਸਕੇ ਕਪਾਹੀ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਵਧ ਸਕਦੀ ਹੈ। ਉਨ੍ਹਾਂ ਕਿਹਾ ਕਿ ਹਵਾਈ ਅੱਡਾ ਪ੍ਰਬੰਧਨ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।


ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ ਸੈਲਾਨੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਲੋਕ ਇੱਥੇ ਸ੍ਰੀ ਹਰਿਮੰਦਰ ਸਾਹਿਬ, ਵਾਹਗਾ ਬਾਰਡਰ, ਰਾਮ ਤੀਰਥ, ਦੁਰਗਿਆਣਾ ਤੀਰਥ, ਜਲ੍ਹਿਆਂਵਾਲਾ ਬਾਗ, ਕਿਲ੍ਹਾ ਗੋਬਿੰਦਗੜ੍ਹ ਆਦਿ ਥਾਵਾਂ ਦੇ ਦਰਸ਼ਨ ਕਰਨ ਲਈ ਆਉਂਦੇ ਹਨ। ਖਾਸ ਕਰਕੇ ਦੀਵਾਲੀ ਅਤੇ ਗੁਰੂਪੁਰਬ ਵਾਲੇ ਦਿਨ, ਲੋਕ ਸ੍ਰੀ ਹਰਿਮੰਦਰ ਸਾਹਿਬ ਜ਼ਰੂਰ ਜਾਂਦੇ ਹਨ ਅਤੇ ਬਾਬਾ ਸਾਹਿਬ ਦੇ ਦਰਸ਼ਨ ਕਰਦੇ ਹਨ।

Record Increase In Passenger Traffic At This Airport In Punjab Report Reveals


Popular Posts
Just Now