ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

30 ਅਪ੍ਰੈਲ ਤੱਕ ਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਹੁਕਮ ਜਾਰੀ, ਪਿੰਡ ਬੂਟਾ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਮਤਾ ਪਾਸ

30 ਅਪ੍ਰੈਲ ਤੱਕ ਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਹੁਕਮ ਜਾਰੀ, ਪਿੰਡ ਬੂਟ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਇੱਕ ਵਾਰ ਫਿਰ ਪੰਜਾਬ ਦੇ ਅੰਦਰ ਪ੍ਰਵਾਸੀ ਮਜ਼ਦੂਰਾਂ ਨੂੰ ਬਾਹਰ ਕੱਢਣ ਦੇ ਪਿੰਡਾਂ ਵੱਲੋਂ ਹੁਕਮ ਜਾਰੀ ਕੀਤੇ ਹਨ ਪਹਿਲਾਂ ਵੀ ਮੋਹਾਲੀ ਅਧੀਨ ਪੈਂਦੇ ਦੋ ਪਿੰਡਾਂ ਦੇ ਵਿੱਚ ਇਸ ਤਰ੍ਹਾਂ ਦੇ ਹੁਕਮ ਪੰਚਾਇਤ ਵੱਲੋਂ ਜਾਰੀ ਕੀਤੇ ਗਏ ਸਨ ਤੇ ਹੁਣ ਰਾਜਪੁਰਾ ਦੇ ਨਾਲ ਲੱਗਦੇ ਕਸਬਾ ਬਨੂੜ ਦੇ ਨੇੜਲੇ ਪਿੰਡ ਬੂਟਾ ਸਿੰਘ ਵਾਲਾ 'ਚ ਪੰਚਾਇਤ ਵੱਲੋਂ ਪ੍ਰਵਾਸੀਆਂ ਨੂੰ ਲੈ ਕੇ ਇੱਕ ਮਤਾ ਪਾਇਆ ਗਿਆ ਹੈ। ਜਿਸ ਵਿਚ ਪ੍ਰਵਾਸੀਆਂ ਨੂੰ ਪਿੰਡ 'ਚੋਂ ਬਾਹਰ ਕੱਢਣ ਦਾ ਫਰਮਾਨ ਜਾਰੀ ਕੀਤਾ ਗਿਆ ਹੈ। ਪੰਚਾਇਤ ਨੇ ਪ੍ਰਵਾਸੀਆਂ ਨੂੰ 30 ਅਪ੍ਰੈਲ ਤੱਕ ਪਿੰਡ ਛੱਡ ਕੇ ਕਿਤੇ ਹੋਰ ਜਾਣ ਦਾ ਆਦੇਸ਼ ਦਿੱਤਾ ਗਿਆ ਹੈ। ਪੰਚਾਇਤ ਨੇ ਪਿੰਡ ਦੀਆਂ ਮਹਿਲਾਵਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। 


ਇਸ ਸਬੰਧੀ ਸਰਪੰਚ ਜਰਨੈਲ ਸਿੰਘ ਨੇ ਕਿਹਾ ਕਿ ਕਿਰਾਏ ਦੇ ਲਾਲਚ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ ਵਾਲੇ ਰੱਖ ਰਹੇ ਹਨ, ਇਸ ਨਾਲ 24 ਘੰਟੇ ਵਾਰਦਾਤਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਜਿਸ ਕਰਕੇ ਪਿੰਡ ਦੀ ਪੰਚਾਇਤ ਨੇ ਮਤਾ ਪਾ ਕੇ ਇਹ ਫ਼ੈਸਲਾ ਲਿਆ ਹੈ ਤਾਂ ਜੋ ਪਿੰਡ ਦੀ ਆਪਸੀ ਭਈਚਾਰਕ ਸਾਂਝ ਨੂੰ ਵੀ ਕਾਇਮ ਰੱਖਿਆ ਜਾ ਸਕੇ। ਪੰਚਾਇਤ ਨੇ ਆਪਣੇ ਮਤੇ 'ਚ ਲਿਖਿਆ ਹੈ ਕਿ ਅੱਜ ਮਿਤੀ 13/04/2025, ਦਿਨ ਐਤਵਾਰ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੇ ਸਮੂਹ ਨਿਵਾਸੀਆਂ ਦੀ ਹਾਜ਼ਰੀ ਵਿਚ ਗੁਰੂਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਗਰਾਊਂਡ ਵਿਚ ਇਹ ਮਤਾ ਪਾਇਆ ਗਿਆ ਹੈ ਕਿ ਪਿੰਡ ਦੇ ਵਿੱਚ ਗੈਰ ਕਾਨੂੰਨੀ ਤੌਰ 'ਤੇ ਰਹਿੰਦੇ ਪਰਵਾਸੀਆ ਨੂੰ ਪਿੰਡ ਦੀ ਹਦੂਦ ਤੋਂ ਬਾਹਰ ਰੱਖਿਆ ਜਾਵੇ ਤਾਂ ਜੋ ਭਵਿੱਖ ਵਿਚ ਗੈਰ ਕਾਨੂੰਨੀ ਤੌਰ ' ਤੇ ਰਹਿੰਦੇ ਪ੍ਰਵਾਸੀਆਂ ਵੱਲੋ ਕੀਤੇ ਜੁਰਮ ਤੋਂ ਅਤੇ ਪਿੰਡ ਦੀਆਂ ਮਹਿਲਾਵਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ, ਜਿਸ ਨਾਲ ਪਿੰਡ ਦੀ ਆਪਸੀ ਭਈਚਾਰਕ ਸਾਂਝ ਨੂੰ ਵੀ ਕਾਇਮ ਰੱਖਿਆ ਜਾ ਸਕੇ। 


ਜੇਕਰ ਕੋਈ ਪਿੰਡ ਨਿਵਾਸ਼ੀ ਇਸ ਮਤੇ ਦੀ ਉਲੰਘਣਾ ਕਰਦਾ ਹੈ ਤਾਂ ਉਹ ਭਵਿੱਖ 'ਚ ਹੋਣ ਵਾਲੀ ਕਾਨੂੰਨੀ ਅਤੇ ਪੰਚਾਇਤੀ ਜੁਰਮਾਂ ਦੀ ਕੀਤੀ ਕਾਰਵਾਈ ਦਾ ਖੁਦ ਜ਼ਿੰਮੇਵਾਰ ਹੋਵੇਗਾ। ਰਾਤ ਨੂੰ 10 ਵਜੇ ਤੋਂ ਬਾਅਦ ਜੇਕਰ ਪਿੰਡ ਵਿੱਚ ਕੋਈ ਵੀ ਨਾ-ਮਾਲੂਮ (ਪ੍ਰਵਾਸੀ) ਗੈਰ ਕਾਨੂੰਨੀ ਗਤੀਵਿਧੀ ਕਰਦਾ ਪਾਇਆਂ ਗਿਆ ਤਾਂ ਗ੍ਰਾਮ ਪੰਚਾਇਤ ਉਸ ਵਿਰੁੱਧ ਕਾਰਵਾਈ ਕਰੇਗੀ। 

Decree Issued To Evict Migrants From The Village Panchayat Of Village Buta Singh Wala Passes Resolution Regarding Migrant Laborers


Popular Posts
Just Now